26.3 C
Toronto
Sunday, September 13, 2026
spot_img
Homeਭਾਰਤਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਤੋਂ ਜੱਜ ਨੇ ਕੀਤਾ ਇਨਕਾਰ

ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਜੱਜ ਨੇ ਕੀਤਾ ਇਨਕਾਰ

ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਜੱਜ ਨੇ ਕੀਤਾ ਇਨਕਾਰਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਲਾਈ ਪਰ ਜਸਟਿਸ ਸੁਰਿੰਦਰ ਗੁਪਤਾ ਨੇ ਉਸ ਦੀ ਜ਼ਮਾਨਤ ਅਰਜ਼ੀ ਸੁਣਨ ਤੋਂ ਇਨਕਾਰ ਕਰ ਦਿੱਤਾ। ਹਨੀਪ੍ਰੀਤ ਨੂੰ 25 ਅਗਸਤ, 2017 ਵਿੱਚ ਪੰਚਕੂਲਾ ਵਿੱਚ ਦੰਗੇ ਭੜਕਾਉਣ ਦੇ ਮਾਮਲੇ ਦੇ ਵਿੱਚ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹਨੀਪ੍ਰੀਤ ‘ਤੇ ਦੰਗੇ ਭੜਕਾਉਣ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਸਨ। ਜ਼ਿਕਰਯੋਗ ਹੈ ਕਿ ਬਲਾਤਕਾਰ ਦੇ ਦੋਸ਼ਾਂ ਘਿਰੇ ਰਾਮ ਰਹੀਮ ਨੂੰ ਜੇਲ੍ਹ ਵਿਚ ਗਏ ਨੂੰ ਦੋ ਸਾਲ ਦਾ ਸਮਾਂ ਹੋ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਦੀ ਦਾੜ੍ਹੀ ਵੀ ਚਿੱਟੀ ਹੋ ਗਈ ਹੈ ਅਤੇ ਉਸਦਾ ਭਾਰ ਵੀ ਘਟ ਚੁੱਕਿਆ ਹੈ। ਜਦੋਂ ਰਾਮ ਰਹੀਮ ਨੂੰ 25 ਅਗਸਤ 2017 ਨੂੰ ਸਜ਼ਾ ਸੁਣਾਈ ਗਈ ਸੀ ਤਾਂ ਹਨੀਪ੍ਰੀਤ ਵੀ ਰਾਮ ਰਹੀਮ ਦੇ ਨਾਲ ਹੀ ਆਈ ਹੋਈ ਸੀ।

RELATED ARTICLES
POPULAR POSTS