Breaking News
Home / ਭਾਰਤ / ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਐਸ.ਪੀ.ਜੀ. ਸੁਰੱਖਿਆ ਹਟਾਈ ਗਈ

ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਐਸ.ਪੀ.ਜੀ. ਸੁਰੱਖਿਆ ਹਟਾਈ ਗਈ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐਸ.ਪੀ.ਜੀ. ਸੁਰੱਖਿਆ ਹਟਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਉਨ੍ਹਾਂ ਦਾ ਜੈਡ ਪਲੱਸ ਸੁਰੱਖਿਆ ਕਵਰ ਜਾਰੀ ਰਹੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਡਾ.ਮਨਮੋਹਨ ਸਿੰਘ ਯੂ.ਪੀ.ਏ. ਦੇ ਸ਼ਾਸ਼ਨਕਾਲ ਦੌਰਾਨ 10 ਸਾਲ ਪ੍ਰਧਾਨ ਮੰਤਰੀ ਰਹੇ ਅਤੇ ਹਾਲ ਹੀ ਵਿਚ ਦੁਬਾਰਾ ਫਿਰ ਰਾਜ ਸਭਾ ਲਈ ਸੰਸਦ ਮੈਂਬਰ ਚੁਣੇ ਗਏ ਹਨ। ਜ਼ਿਕਰਯੋਗ ਹੈ ਕਿ ਡਾ. ਮਨਮੋਹਨ ਸਿੰਘ ਦੀ ਸੁਰੱਖਿਆ ਦਾ ਮਾਮਲਾ ਹਾਲ ਹੀ ਵਿਚ ਉਠਿਆ ਸੀ। ਕੁਝ ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਮੋਦੀ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਨੂੰ ਮਿਲਣ ਵਾਲੀ ਸੁਰੱਖਿਆ ‘ਤੇ ਪੁਨਰ ਵਿਚਾਰ ਕਰ ਰਹੀ ਹੈ। ਉਧਰ ਦੂਜੇ ਪਾਸੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸਬੰਧਤ ਏਜੰਸੀਆਂ ਸਮੇਂ-ਸਮੇਂ ‘ਤੇ ਸੁਰੱਖਿਆ ਦੀ ਸਮੀਖਿਆ ਕਰਦੀਆਂ ਰਹਿੰਦੀਆਂ ਹਨ। ਐਸ.ਪੀ.ਜੀ. ਦੇਸ਼ ਦੀ ਸਭ ਤੋਂ ਵੱਡੀ ਸੁਰੱਖਿਆ ਸ਼੍ਰੇਣੀ ਹੈ ਅਤੇ ਹੁਣ ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗਾਂਧੀ ਪਰਿਵਾਰ ਸੋਨੀਆ, ਰਾਹੁਲ ਅਤੇ ਪ੍ਰਿਅੰਕਾ ਹੀ ਰਹਿਣਗੇ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …