ਸੁਖਬੀਰ ਬਾਦਲ ਨੇ ਦੱਸਿਆ-ਗ੍ਰਹਿ ਮੰਤਰੀ ਨੇ ਪਹਿਲਾਂ ਵਾਲੀ ਥਾਂ ਮੰਦਰ ਉਸਾਰਨ ਦਾ ਦਿੱਤਾ ਭਰੋਸਾ
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਵਿਚ ਢਾਹੇ ਗਏ ਰਵਿਦਾਸ ਮੰਦਰ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਸਬੰਧੀ ਰਵਿਦਾਸ ਮੰਦਰ ਦੀ ਮੁੜ ਉਸਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਅਸ਼ੋਕ ਤੰਵਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਹੈ ਕਿ ਰਵਿਦਾਸ ਮੰਦਰ ਦੀ ਉਸਾਰੀ ਪਹਿਲਾਂ ਵਾਲੀ ਥਾਂ ‘ਤੇ ਕਰਨ ਲਈ ਵਿਚਾਰ ਕੀਤਾ ਜਾਵੇਗਾ। ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਜਾਣੂ ਕਰਵਾਇਆ ਕਿ ਇਸ ਮੰਦਰ ਨੂੰ ਢਾਹੁਣ ਨਾਲ ਸਬੰਧਤ ਭਾਈਚਾਰੇ ਦੀਆਂ ਭਾਵਨਾਵਾਂ ਉੱਤੇ ਡੂੰਘੀ ਸੱਟ ਵੱਜੀ ਹੈ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …