ਆਬੂਧਾਬੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਦੇ ਦੌਰੇ ਦੌਰਾਨ ਪਰਵਾਸੀ ਭਾਰਤੀ ਕਾਰੋਬਾਰੀਆਂ ਨੂੰ ਜੰਮੂ ਕਸ਼ਮੀਰ ਵਿਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਿਆਸੀ ਸਥਿਰਤਾ ਅਤੇ ਉਸਾਰੂ ਨੀਤੀਆਂ ਕਾਰਨ ਭਾਰਤ ਨਿਵੇਸ਼ ਲਈ ਸਭ ਤੋਂ ਪਸੰਦੀਦਾ ਮੁਲਕ ਬਣ ਗਿਆ ਹੈ। ਕਸ਼ਮੀਰ ਮਸਲੇ ਬਾਰੇ ਉਨ੍ਹਾਂ ਕਿਹਾ ਕਿ ਖੜੋਤ ਦੀ ਸਥਿਤੀ ਹੋਣ ਕਾਰਨ ਕਸ਼ਮੀਰੀ ਨੌਜਵਾਨ ਰਾਹ ਤੋਂ ਭਟਕੇ ਹੋਏ ਹਨ। ਉਨ੍ਹਾਂ ਇੱਥੇ ਸਾਊਦੀ ਸ਼ਹਿਜ਼ਾਦੇ ਨਾਲ ਦੁਵੱਲੀ ਗੱਲਬਾਤ ਵੀ ਕੀਤੀ। ਇੱਥੇ ਪਰਵਾਸੀ ਭਾਰਤੀ ਕਾਰੋਬਾਰੀ ਭਾਈਚਾਰੇ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘ਸਿਆਸੀ ਸਥਿਰਤਾ ਅਤੇ ਉਸਾਰੂ ਨੀਤੀਆਂ ਅਜਿਹੇ ਕਾਰਨ ਹਨ ਜਿਨ੍ਹਾਂ ਕਰਕੇ ਨਿਵੇਸ਼ਕਾਂ ਲਈ ਭਾਰਤ ਦੁਨੀਆ ਦੀ ਸਭ ਤੋਂ ਪਸੰਦੀਦਾ ਥਾਂ ਬਣ ਗਿਆ ਹੈ।’ ਉਨ੍ਹਾਂ ਪਰਵਾਸੀ ਭਾਰਤੀਆਂ ਨੂੰ ਭਾਰਤ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਭਾਰਤ ਵਿੱਚ ਤੇ ਖਾਸ ਤੌਰ ‘ਤੇ ਜੰਮੂ ਕਸ਼ਮੀਰ ਤੇ ਲੱਦਾਖ ਵਿੱਚ ਨਿਵੇਸ਼ ਦੇ ਕਈ ਮੌਕੇ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …