15.2 C
Toronto
Monday, September 15, 2025
spot_img
Homeਕੈਨੇਡਾਗੁਰਦੁਆਰਾ ਸਿੱਖ ਹੈਰੀਟੇਜ਼ ਸੈਂਟਰ ਬਰੈਂਪਟਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ...

ਗੁਰਦੁਆਰਾ ਸਿੱਖ ਹੈਰੀਟੇਜ਼ ਸੈਂਟਰ ਬਰੈਂਪਟਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 1 ਸਤੰਬਰ ਨੂੰ ਮਨਾਇਆ ਜਾਵੇਗਾ

ਬਰੈਂਪਟਨ : ਗੁਰਦੁਆਰਾ ਸਿੱਖ ਹੈਰੀਟੇਜ਼ ਸੈਂਟਰ 11796 ਏਅਰਪੋਰਟ ਰੋਡ ਬਰੈਂਪਟਨ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਨਗਰ ਕੀਰਤਨ ਦੇ ਰੂਪ ਵਿਚ 1 ਸਤੰਬਰ 2019 ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਆਪਣਾ ਜਨਮ ਸਫਲਾ ਕਰੋ ਜੀ। ਮਿਤੀ 1 ਸਤੰਬਰ ਦਿਨ ਐਤਵਾਰ ਨੂੰ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ 12.30 ਵਜੇ ਪੈਣਗੇ। ਨਗਰ ਕੀਰਤਨ ਦੀ ਆਰੰਭਤਾ ਇਕ ਵਜੇ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਤੋਂ ਹੋਵੇਗੀ ਅਤੇ ਸਮਾਪਤੀ 2.00 ਵਜੇ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ‘ਤੇ ਹੋਵੇਗੀ। ਦੀਵਾਨ 2.00 ਵਜੇ ਤੋਂ ਲੈ ਕੇ 3.00 ਵਜੇ ਤੱਕ ਸਜਣਗੇ। ਹੋਰ ਜਾਣਕਾਰੀ ਲਈ 905-789-5955 ਫੋਨ ਨੰਬਰ ‘ਤੇ ਗੱਲ ਕੀਤੀ ਜਾ ਸਕਦੀ ਹੈ।

RELATED ARTICLES
POPULAR POSTS