ਟੋਰਾਂਟੋ/ਹਰਜੀਤ ਸਿੰਘ ਬਾਜਵਾ : ਬਰੈਂਪਟਨ ਵਿੱਚ ਸੁਹਿਰਦ ਮਹਿਲਾਵਾਂ ਦੁਆਰਾ ਬਣਾਈ ਸੰਸਥਾ ‘ਦਿਸ਼ਾ’ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ 8 ਸਤੰਬਰ ਐਤਵਾਰ ਨੂੰ ਮਿਸੀਸਾਗਾ ਦੇ ਨੈਸ਼ਨਲ ਬੈਕੁੰਟ ਹਾਲ ਵਿੱਚ ਕਰਵਾਇਆ ਜਾ ਰਿਹਾ ਹੈ। ਜਿਸ ਬਾਰੇ ਜਾਣਕਾਰੀ ਦਿੰਦਿਆਂ ਡਾ. ਕੰਵਲਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਗੁਰਬਾਣੀ ਦੀਆਂ ਸਿਖਿਆਵਾਂ ਦੀ ਰੌਸ਼ਨੀ ਵਿੱਚ ਵਿਦਵਾਨਾਂ ਵੱਲੋਂ ਪੇਪਰ ਪੜ੍ਹੇ ਜਾਣਗੇ ਉੱਥੇ ਹੀ ਇਸ ਮੌਕੇ ਅਜੋਕੇ ਸਮੇਂ ਦੌਰਾਨ ਵਿਸ਼ਵ ਵਿੱਚ ਔਰਤਾਂ ਦੀ ਦਸ਼ਾ/ਦੁਰਦਸ਼ਾ ਬਾਰੇ ਵੀ ਵਿਚਾਰ ਵਟਾਂਦਰਾ ਹੋਵੇਗਾ।
‘ਦਿਸ਼ਾ’ ਵੱਲੋਂ ਇੱਕ ਰੋਜ਼ਾ ਸੈਮੀਨਾਰ 8 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ
RELATED ARTICLES