ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ‘ਚ ਆਪਣੇ ਹਲਕੇ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ ਮਗਰੋਂ ਨਵਾਂ ਵਿਭਾਗ ਠੁਕਰਾਉਣ ਵਾਲੇ ਸਿੱਧੂ ਦਾ ਆਪਣੇ ਹਲਕੇ ‘ਚ ਇਹ ਦੂਜਾ ਦੌਰਾ ਹੈ। ਆਪਣੇ ਹਲਕੇ ‘ਚ ਪਹੁੰਚੇ ਸਿੱਧੂ ਨੇ ਸਭ ਤੋਂ ਪਹਿਲਾਂ ਗੰਦੇ ਨਾਲੇ ਨੂੰ ਬੰਦ ਕਰਵਾਉਣ ਦਾ ਕੰਮ ਕਰਵਾਇਆ ਅਤੇ ਉੱਥੇ ਹੀ ਸਿੱਧੂ ਨੇ ਵੇਰਕਾ ‘ਚ ਸਥਿਤ ਇਕ ਸਰਕਾਰੀ ਸਕੂਲ ਨੂੰ ਪੰਜ ਲੱਖ ਰੁਪਏ ਵੀ ਦਿੱਤੇ। ਲੰਮੇ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖਣ ਵਾਲੇ ਸਿੱਧੂ ਨੇ ਅੱਜ ਵੀ ਸਿਰਫ ਲੋਕਾਂ ਨਾਲ ਹੀ ਮੁਲਾਕਾਤ ਕੀਤੀ। ਆਪਣੇ ਬੇਬਾਕ ਅੰਦਾਜ਼ ਕਰਕੇ ਮਸ਼ਹੂਰ ਸਿੱਧੂ ਹੁਣ ਕੁਝ ਵੀ ਬੋਲਦੇ ਘੱਟ ਹੀ ਦਿਖਾਈ ਦਿੰਦੇ ਹਨ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਸਿੱਧੂ ਅਜਿਹੇ ਰੂਪ ਵਿੱਚ ਕਿੰਨਾ ਕੁ ਸਮਾਂ ਰਹਿਣਗੇ ਜਾਂ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ।
Check Also
ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ
ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …