ਕਿਹਾ – ਜੇਕਰ ਭਾਰਤ ਨੇ ਕੁਝ ਕੀਤਾ ਤਾਂ ਪਾਕਿਸਤਾਨ ਵੀ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਬੇਇੱਜ਼ਤੀ ਕਰਾਉਣ ਤੋਂ ਬਾਅਦ ਵੀ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਵਾਰ ਫਿਰ ਭਾਰਤ ਨੂੰ ਯੁੱਧ ਦੀ ਗਿੱਦੜ ਧਮਕੀ ਦਿੱਤੀ ਹੈ। ਇਮਰਾਨ ਖਾਨ ਨੇ ਕਿਹਾ ਕਿ ਮੋਦੀ ਸਰਕਾਰ ਜੇਕਰ ਪੀ.ਓ.ਕੇ. ‘ਤੇ ਕੁਝ ਵੀ ਕਰੇਗੀ ਤਾਂ ਪਾਕਿਸਤਾਨ ਵੀ ਤਿਆਰ ਰਹੇਗਾ। ਉਨ੍ਹਾਂ ਕਿਹਾ ਕਿ ਦੋ ਪ੍ਰਮਾਣੂ ਸ਼ਕਤੀਆਂ ਭਾਰਤ ਅਤੇ ਪਾਕਿਸਤਾਨ ਵਿਚ ਯੁੱਧ ਹੋਵੇਗਾ ਤਾਂ ਇਸਦਾ ਅਸਰ ਪੂਰੀ ਦੁਨੀਆ ‘ਤੇ ਪਵੇਗਾ। ਇਮਰਾਨ ਨੇ ਕਿਹਾ ਕਿ ਕਸ਼ਮੀਰ ਵਿਚੋਂ ਧਾਰਾ 370 ਹਟਾ ਕੇ ਭਾਰਤ ਨੇ ਵੱਡੀ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਾਡੇ ‘ਤੇ ਅੱਤਵਾਦ ਦਾ ਇਲਜ਼ਾਮ ਲਗਾਉਣ ਲਈ ਮੌਕੇ ਦੀ ਭਾਲ ਵਿਚ ਰਹਿੰਦਾ ਹੈ।
Check Also
ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ
ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ …