ਮੱਧ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਾ ਬਣਾਇਆ ਤਾਂ ਛੱਡ ਦਿਆਂਗਾ ਪਾਰਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਰਾਜਨੀਤਕ ਹਲਕਿਆਂ ਵਿਚ ਅੱਜ ਖਬਰ ਤੇਜ਼ੀ ਨਾਲ ਚੱਲ ਰਹੀ ਹੈ ਕਿ ਜਯੋਤਿਰਾ ਦਿੱਤਿਆ ਸਿੰਧੀਆ ਕਾਂਗਰਸ ਪਾਰਟੀ ਨੂੰ ਛੱਡ ਸਕਦੇ ਹਨ। ਜਾਣਕਾਰੀ ਮਿਲੀ ਹੈ ਕਿ ਸਿੰਧੀਆ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਮੱਧ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਾ ਬਣਾਇਆ ਤਾਂ ਉਹ ਅਸਤੀਫਾ ਦੇ ਕੇ ਪਾਰਟੀ ਛੱਡ ਦੇਣਗੇ। ਇਸ ਦੇ ਚੱਲਦਿਆਂ ਮੱਧ ਪ੍ਰਦੇਸ਼ ਦੀ ਕਮਲ ਨਾਥ ਸਰਕਾਰ ਦੇ ਮੰਤਰੀ ਪ੍ਰਦੁੱਮਣ ਸਿੰਘ ਤੋਮਰ ਨੇ ਦੱਸਿਆ ਕਿ ਇਹ ਅਫਵਾਹ ਹੈ ਅਤੇ ਸਿੰਧੀਆ ਕਦੇ ਵੀ ਅਹੁਦੇ ਦੀ ਲਾਲਸਾ ਨਹੀਂ ਕਰਦੇ। ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਵਿਚ ਕਾਂਗਰਸ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਹਲਚਲ ਮਚੀ ਹੋਈ ਅਤੇ ਇਸ ਸਬੰਧ ਵਿਚ ਮੁੱਖ ਮੰਤਰੀ ਕਮਲ ਨਾਥ ਨੇ ਵੀ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਧਿਆਨ ਰਹੇ ਕਿ ਪੰਜਾਬ ਵਿਚ ਵੀ ਕਾਂਗਰਸ ਪ੍ਰਧਾਨਗੀ ਦਾ ਅਹੁਦਾ ਸੁਨੀਲ ਜਾਖੜ ਕੋਲ ਰਹਿਣ ਦੀ ਉਮੀਦ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …