ਕਿਹਾ – ਨਜਾਇਜ਼ ਮਾਈਨਿੰਗ ਕਰਕੇ ਹੜ੍ਹਾਂ ਨੇ ਵਿਗਾੜੀ ਪੰਜਾਬ ‘ਚ ਹਾਲਤ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਆਏ ਹੜ੍ਹਾਂ ਦਾ ਭਾਂਡਾ ਕੈਪਟਨ ਅਮਰਿੰਦਰ ਸਿੰਘ ਸਿਰ ਭੰਨਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨਾਲ ਲੋਕਾਂ ਦਾ ਬੁਰਾ ਹਾਲ ਹੈ ਅਤੇ ਮੁੱਖ ਮੰਤਰੀ ਨੂੰ ਕੋਈ ਪ੍ਰਵਾਹ ਹੀ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਜਨਤਾ ਨੇ ਕੈਪਟਨ ਅਮਰਿੰਦਰ ਨੂੰ ਜ਼ਿੰਮੇਵਾਰੀ ਦਿੱਤੀ ਹੈ ਤਾਂ ਉਨ੍ਹਾਂ ਨੂੰ ਘਰੋਂ ਨਿਕਲਣਾ ਚਾਹੀਦਾ ਹੈ। ਧਿਆਨ ਰਹੇ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਸ੍ਰੀ ਹਰਿੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਸਥਿਤੀ ਇਸ ਕਰਕੇ ਖਰਾਬ ਹੋਈ ਹੈ, ਕਿਉਂਕਿ ਸੂਬੇ ਵਿਚ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ।
Check Also
‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ
ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …