ਗਿਆਨੀ ਹਰਪ੍ਰੀਤ ਸਿੰਘ ਅਤੇ ਲੌਂਗੋਵਾਲ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਨਨਕਾਣਾ ਸਾਹਿਬ ‘ਚ ਇੱਕ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਦੇ ਮਾਮਲੇ ‘ਤੇ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਉਹ ਮਾਮਲੇ ਨੂੰ ਪਾਕਿਸਤਾਨ ਦੇ ਹਾਈ ਕਮਿਸ਼ਨਰ ਕੋਲ ਚੁੱਕਣ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿ ਸਰਕਾਰ ਨੂੰ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਦੀ ਰਾਖੀ ਕਰਨੀ ਚਾਹੀਦੀ ਹੈ ਅਤੇ ਇਸ ਘਟਨਾ ਦੀ ਸਖਤ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਵੀ ਕਿਹਾ। ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਲੜਕੀ ਦਾ ਧਰਮ ਬਦਲ ਕੇ ਜਬਰੀ ਨਿਕਾਹ ਕਰਨਾ, ਬਹੁਤ ਮਾੜੀ ਗੱਲ ਹੈ। ਇਸ ਨਾਲ ਸਮੂਹ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …