Breaking News
Home / ਭਾਰਤ / ਪਾਕਿਸਤਾਨ ‘ਚ ਸਿੱਖ ਲੜਕੀ ਦਾ ਧਰਮ ਪਰਿਵਰਤਨ ਕਰਕੇ ਜਬਰੀ ਕੀਤਾ ਨਿਕਾਹ

ਪਾਕਿਸਤਾਨ ‘ਚ ਸਿੱਖ ਲੜਕੀ ਦਾ ਧਰਮ ਪਰਿਵਰਤਨ ਕਰਕੇ ਜਬਰੀ ਕੀਤਾ ਨਿਕਾਹ

ਕੈਪਟਨ ਅਮਰਿੰਦਰ ਨੇ ਨਿੰਦਾ ਕਰਦਿਆਂ ਕਿਹਾ – ਇਮਰਾਨ ਕਰਨ ਸਖਤ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਨਨਕਾਣਾ ਸਾਹਿਬ ਵਿਚ ਮੁਸਲਮਾਨਾਂ ਦੇ ਗਿਰੋਹ ਨੇ ਇਕ 19 ਸਾਲਾਂ ਦੀ ਲੜਕੀ ਨੂੰ ਅਗਵਾ ਕਰ ਲਿਆ। ਦੱਸਿਆ ਜਾਂਦਾ ਹੈ ਕਿ ਨਨਕਾਣਾ ਸਾਹਿਬ ‘ਚ ਪੈਂਦੇ ਗੁਰਦੁਆਰਾ ਤੰਬੂ ਸਾਹਿਬ ਦੇ ਗ੍ਰੰਥੀ ਭਗਵਾਨ ਸਿੰਘ ਦੀ ਬੇਟੀ ਜਗਜੀਤ ਕੌਰ ਨੂੰ ਅਗਵਾ ਕਰਕੇ ਉਸਦਾ ਧਰਮ ਬਦਲ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਉਸਦਾ ਇਕ ਮੁਸਲਮਾਨ ਲੜਕੇ ਨਾਲ ਜ਼ਬਰਦਸਤੀ ਨਿਕਾਹ ਵੀ ਕਰ ਦਿੱਤਾ।
ਇਸ ਘਟਨਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨਿੰਦਾ ਕੀਤੀ ਹੈ। ਕੈਪਟਨ ਅਮਰਿੰਦਰ ਨੇ ਇਸ ਸਬੰਧੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਲ ਕੀਤੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ। ਕੈਪਟਨ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਮਾਮਲਾ ਪਾਕਿਸਤਾਨੀ ਵਿਦੇਸ਼ ਮੰਤਰੀ ਸਾਹਮਣੇ ਸਖਤੀ ਨਾਲ ਉਠਾਉਣ। ਇਸ ਦੇ ਚੱਲਦਿਆਂ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਾਰ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …