Breaking News
Home / ਭਾਰਤ / ਜੰਮੂ ਕਸ਼ਮੀਰ ‘ਚ ਪਾਕਿਸਤਾਨ ਨੇ ਦਾਖਲ ਕਰਵਾਏ 7 ਅੱਤਵਾਦੀ

ਜੰਮੂ ਕਸ਼ਮੀਰ ‘ਚ ਪਾਕਿਸਤਾਨ ਨੇ ਦਾਖਲ ਕਰਵਾਏ 7 ਅੱਤਵਾਦੀ

ਸੁਰੱਖਿਆ ਬਲਾਂ ਦੀ ਗ੍ਰਿਫਤ ‘ਚ ਆਏ ਦੋ ਅੱਤਵਾਦੀਆਂ ਨੇ ਕੀਤੇ ਖੁਲਾਸੇ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਬੁਖਲਾਇਆ ਪਾਕਿਸਤਾਨ ਕਿਸੇ ਵੀ ਤਰ੍ਹਾਂ ਭਾਰਤ ਵਿਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਵਿਚ ਹੈ। ਇਸ ਦੇ ਚੱਲਦਿਆਂ ਪਾਕਿਸਤਾਨ ਜੰਮੂ ਕਸ਼ਮੀਰ ਵਿਚ ਵੱਡੀ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਹੈ। ਅੱਜ ਸੁਰੱਖਿਆ ਏਜੰਸੀਆਂ ਦੀ ਗ੍ਰਿਫਤ ਵਿਚ ਆਏ ਲਸ਼ਕਰ ਦੇ ਦੋ ਅੱਤਵਾਦੀਆਂ ਨੇ ਪਾਕਿਸਤਾਨ ਦੀ ਪੋਲ ਖੋਲੀ ਹੈ। ਸੁਰੱਖਿਆ ਬਲਾਂ ਦੇ ਹੱਥ ਚੜ੍ਹੇ ਦੋਵੇਂ ਅੱਤਵਾਦੀ ਪਾਕਿਸਤਾਨ ਦੇ ਹਨ, ਜਿਨ੍ਹਾਂ ਦਾ ਨਾਮ ਖਲੀਲ ਅਹਿਮਦ ਅਤੇ ਨਾਜ਼ਿਮ ਖੋਖਰ ਹੈ। ਪੁੱਛਗਿੱਛ ਦੌਰਾਨ ਦੋਵਾਂ ਅੱਤਵਾਦੀਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਖਾਸ ਤੌਰ ‘ਤੇ ਪਾਕਿਸਤਾਨੀ ਫੌਜ ਦੇ ਦੋ ਅਧਿਕਾਰੀਆਂ ਨੇ ਕਸ਼ਮੀਰ ਵਿਚ ਭੇਜਿਆ ਹੈ। ਉਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਤੋਂ ਬਾਅਦ ਭਾਰਤੀ ਸੁਰੱਖਿਆ ਬਲਾਂ ‘ਤੇ ਹਮਲੇ ਦੀ ਕਮਾਨ ਸੌਂਪੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਅੱਤਵਾਦੀਆਂ ਨੇ ਦੱਸਿਆ ਕਿ ਪਾਕਿਸਤਾਨ ਨੇ ਲਸ਼ਕਰ ਦੇ 7 ਅੱਤਵਾਦੀਆਂ ਨੂੰ ਜੰਮੂ ਕਸ਼ਮੀਰ ਵਿਚ ਦਾਖਲ ਕਰਵਾਇਆ ਹੈ।

Check Also

ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ : ਡਾ. ਮਨਮੋਹਨ ਸਿੰਘ

ਪੰਜਾਬ ’ਚ ਵੋਟਿੰਗ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਦੀ ਚਿੱਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ …