Breaking News
Home / ਪੰਜਾਬ / ਅਕਾਲੀ ਸਰਪੰਚ ਨੇ ਦਿੱਤੀ ਧਮਕੀ

ਅਕਾਲੀ ਸਰਪੰਚ ਨੇ ਦਿੱਤੀ ਧਮਕੀ

ਕਾਂਗਰਸੀ ਵਰਕਰ ਨੇ ਜ਼ਹਿਰ ਖਾ ਕੇ ਕਰ ਲਈ ਆਤਮ ਹੱਤਿਆ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਵਿਚ ਪੈਂਦੇ ਪਿੰਡ ਬੈਂਸ ਵਿਚ ਇਕ ਵਿਅਕਤੀ ਨੇ ਜ਼ਹਿਰਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਪੀੜਤ ਪਰਿਵਾਰ ਨੇ ਇਸ ਪਿੱਛੇ ਰਾਜਨੀਤਕ ਰੰਜਿਸ਼ ਦਾ ਹਵਾਲਾ ਦਿੰਦਿਆਂ ਪਿੰਡ ਦੇ ਅਕਾਲੀ ਸਰਪੰਚ ‘ਤੇ ਧਮਕੀਆਂ ਦੇਣ ਦਾ ਇਲਜ਼ਾਮ ਲਗਾਇਆ। ਮ੍ਰਿਤਕ ਦੀ ਪਹਿਚਾਣ ਗੁਰਦੇਵ ਸਿੰਘ ਵਜੋਂ ਹੋਈ ਜੋ ਕਾਂਗਰਸ ਪਾਰਟੀ ਨਾਲ ਸਬੰਧਤ ਸੀ। ਮ੍ਰਿਤਕ ਦੇ ਭਤੀਜੇ ਦੇ ਬਿਆਨਾਂ ਦੇ ਅਧਾਰ ‘ਤੇ ਸਰਪੰਚ ਹਰਪਾਲ ਸਿੰਘ ਅਤੇ ਉਸਦੇ ਪੁੱਤਰ ਕੰਵਰਪ੍ਰੀਤ ਸਿੰਘ ਸਮੇਤ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕ ਕਾਂਗਰਸੀ ਵਰਕਰ ਗੁਰਦੇਵ ਸਿੰਘ ਦੇ ਪੁੱਤਰ ਹਰਜੋਬਨ ਸਿੰਘ ਨੇ ਦੱਸਿਆ ਕਿ ਸਰਪੰਚੀ ਚੋਣਾਂ ਦੌਰਾਨ ਉਨ੍ਹਾਂ ਦਾ ਝਗੜਾ ਹੋਇਆ ਸੀ। ਇਸੇ ਰੰਜ਼ਿਸ਼ ਦੇ ਚੱਲਦਿਆਂ ਪਿੰਡ ਦੇ ਮੌਜੂਦਾ ਅਕਾਲੀ ਸਰਪੰਚ ਨੇ ਉਨ੍ਹਾਂ ਦੇ ਪਿਤਾ ਨੂੰ ਕਾਫੀ ਬੁਰਾ-ਭਲਾ ਕਿਹਾ ਤੇ ਉਨ੍ਹਾਂ ਨੂੰ ਜ਼ਲੀਲ ਕੀਤਾ। ਇਸ ਕਾਰਨ ਉਹ ਕਾਫੀ ਦੁਖੀ ਹੋ ਗਏ ਤੇ ਘਰ ਆ ਕੇ ਉਨ੍ਹਾਂ ਜ਼ਹਿਰੀਲੀ ਦਵਾਈ ਪੀ ਲਈ। ਉਨ੍ਹਾਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Check Also

ਪਠਾਨਕੋਟ ਦਾ ਮਰਚੈਂਟ ਨੇਵੀ ਅਫਸਰ ਓਮਾਨ ਦੇ ਸਮੁੰਦਰ ’ਚ ਲਾਪਤਾ

ਪਿਛਲੇ ਦਿਨੀਂ ਓਮਾਨ ਦੇ ਸਮੁੰਦਰ ’ਚ ਪਲਟ ਗਿਆ ਸੀ ਤੇਲ ਵਾਲਾ ਸਮੁੰਦਰੀ ਟੈਂਕਰ ਨਵੀਂ ਦਿੱਲੀ/ਬਿਊਰੋ …