ਸੁਪਰੀਮ ਕੋਰਟ ਦਾ ਕਹਿਣਾ, ਤਿਹਾੜ ਜੇਲ੍ਹ ਨਹੀਂ ਭੇਜਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੱਜ ਕਾਂਗਰਸ ਆਗੂ ਪੀ. ਚਿਦੰਬਰਮ ਦੀ ਅਰਜ਼ੀ ‘ਤੇ ਸੁਣਵਾਈ ਕੀਤੀ। ਅਰਜ਼ੀ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਉਸ ਨਿਰਦੇਸ਼ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿਚ ਉਨ੍ਹਾਂ ਨੂੰ ਸੀਬੀਆਈ ਹਿਰਾਸਤ ਵਿਚ ਭੇਜਿਆ ਗਿਆ ਸੀ। ਸੁਪਰੀਮ ਕੋਰਟ ਦੇ ਬੈਂਚ ਨੇ ਸਾਬਕਾ ਵਿੱਤ ਮੰਤਰੀ ਚਿਦੰਬਰਮ ਨੂੰ ਕਿਹਾ ਕਿ ਉਹ ਅੰਤਰਿਮ ਰਾਹਤ ਲਈ ਸਬੰਧਿਤ ਅਦਾਲਤ ਵਿਚ ਜਾਣ।
ਇਸ ਤੋਂ ਪਹਿਲਾਂ ਚਿਦੰਬਰਮ ਦੇ ਵਕੀਲ ਨੇ ਜਸਟਿਸ ਆਰ ਭਾਨੂਮਤੀ ਅਤੇ ਜਸਟਿਸ ਏ ਐਸ ਬੋਪਾਤਰਾ ਦੀ ਬੈਚ ਨੂੰ ਕਿਹਾ ਕਿ ਚਿਦੰਬਰਮ ਦੀ ਉਮਰ 74 ਸਾਲ ਹੈ, ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ ਜਾਵੇ। ਇਸ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚੇਗਾ। ਇਸ ‘ਤੇ ਅਦਾਲਤ ਨੇ ਕਿਹਾ ਕਿ ਉਨ੍ਹਾਂ ਨੂੰ ਤਿਹਾੜ ਜੇਲ੍ਹ ਨਹੀਂ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੀ 20 ਅਗਸਤ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਅਗਲੇ ਹੀ ਦਿਨ ਚਿਦੰਬਰਮ ਦੀ ਗ੍ਰਿਫਤਾਰੀ ਹੋਈ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …