Breaking News
Home / ਪੰਜਾਬ / ਪੰਜਾਬ ਸਰਕਾਰ ਵਲੋਂ 5ਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ ਲਗਾਇਆ ਜਾਵੇਗਾ

ਪੰਜਾਬ ਸਰਕਾਰ ਵਲੋਂ 5ਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ ਲਗਾਇਆ ਜਾਵੇਗਾ

ਚੁਣੇ ਗਏ ਨੌਜਵਾਨਾਂ ਨੂੰ 5 ਅਕਤੂਬਰ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ 9 ਸਤੰਬਰ ਤੋਂ 30 ਸਤੰਬਰ ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਾਏ ਜਾਣਗੇ। ਇਨ੍ਹਾਂ ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ‘ਚ 2 ਲੱਖ 10 ਹਜ਼ਾਰ ਨੌਕਰੀਆਂ ਦੀ ਪੇਸ਼ਕਸ਼ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਕਰਜ਼ੇ ਦੀ ਸਹੂਲਤ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਹਰੇਕ ਜ਼ਿਲ੍ਹੇ ਵਿੱਚ ਅਤੇ ਸੂਬੇ ਭਰ ਵਿੱਚ ਕੁੱਲ 82 ਥਾਵਾਂ ‘ਤੇ ਆਯੋਜਿਤ ਕੀਤੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਅਕਤੂਬਰ ਨੂੰ ਰੋਪੜ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਜਲਦ ਹੀ ਇਕ ਲੱਖ ਸਰਕਾਰੀ ਨੌਕਰੀਆਂ ਲਈ ਭਰਤੀ ਕਰੇਗੀ ਅਤੇ ਇਹਨਾਂ ਅਸਾਮੀਆਂ ਦੀ ਭਰਤੀ ਲਈ ਕਾਰਵਾਈ ਬੜੀ ਤੇਜੀ ਨਾਲ ਚੱਲ ਰਹੀ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …