Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾਵੇਗੀ ਸੁਲਤਾਨਪੁਰ ਲੋਧੀ ਨੂੰ ‘ਸਫੇਦ ਸ਼ਹਿਰ’ ਬਣਾਉਣ ਦੀ ਸੇਵਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾਵੇਗੀ ਸੁਲਤਾਨਪੁਰ ਲੋਧੀ ਨੂੰ ‘ਸਫੇਦ ਸ਼ਹਿਰ’ ਬਣਾਉਣ ਦੀ ਸੇਵਾ

ਆਉਂਦੀ 5 ਸਤੰਬਰ ਪ੍ਰਕਾਸ਼ ਸਿੰਘ ਬਾਦਲ ਕਰਨੇ ਇਸ ਕਾਰਜ ਦੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਵਿੱਤਰ ਅਤੇ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ‘ਸਫੇਦ ਸ਼ਹਿਰ’ ਬਣਾਉਣ ਦੀ ਸੇਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸ਼ੁਭ ਕਾਰਜ ਦਾ ਆਰੰਭ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਆਉਂਦੀ 5 ਸਤੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਅਰਦਾਸ ਕਰਨ ਉਪਰੰਤ ਕਰਨਗੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿਸ ਤਰ੍ਹਾਂ 1999 ਵਿੱਚ ਖਾਲਸਾ ਪੰਥ ਦੇ 300 ਸਾਲਾ ਸਾਜਨਾ ਦਿਵਸ ਮੌਕੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਸਫੇਦ ਰੰਗ ਕਰਕੇ ਵਿਸ਼ੇਸ਼ ਦਿੱਖ ਦਿੱਤੀ ਗਈ ਸੀ ਉਸੇ ਹੀ ਤਰ੍ਹਾਂ ਸੁਲਤਾਨਪੁਰ ਲੋਧੀ ਨੂੰ ਵੀ ਵਿਸ਼ੇਸ਼ ਦਿੱਖ ਦਿੱਤੀ ਜਾਵੇਗੀ। ਉਹਨਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸੰਗਤ ਨੂੰ ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …