18 C
Toronto
Monday, September 15, 2025
spot_img
Homeਭਾਰਤਪਾਕਿਸਤਾਨ 'ਚ ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਦਿੱਲੀ 'ਚ ਸਿੱਖਾਂ ਵਲੋਂ ਪ੍ਰਦਰਸ਼ਨ

ਪਾਕਿਸਤਾਨ ‘ਚ ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਦਿੱਲੀ ‘ਚ ਸਿੱਖਾਂ ਵਲੋਂ ਪ੍ਰਦਰਸ਼ਨ

ਇਮਰਾਨ ਖਾਨ ਦੇ ਨਾਮ ਪਾਕਿ ਅੰਬੈਸੀ ਨੂੰ ਸੌਂਪਆ ਮੰਗ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ‘ਚ ਘੱਟ ਗਿਣਤੀਆਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਦਿੱਲੀ ਸਥਿਤ ਪਾਕਿਸਤਾਨੀ ਅੰਬੈਸੀ ਨੇੜੇ ਸਿੱਖ ਭਾਈਚਾਰੇ ਨੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਪਾਕਿਸਤਾਨ ‘ਚ ਰਹਿਣ ਵਾਲੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਾਕਿਸਤਾਨ ਦੇ ਨਨਕਾਣਾ ਸਾਹਿਬ ਜ਼ਿਲ੍ਹੇ ‘ਚ ਇੱਕ ਸਿੱਖ ਲੜਕੀ ਜਗਜੀਤ ਕੌਰ ਨੂੰ ਕਥਿਤ ਤੌਰ ‘ਤੇ ਅਗਵਾ ਕਰਕੇ ਉਸ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਨਿਕਾਹ ਕੀਤਾ ਗਿਆ ਸੀ। ਇਹ ਲੜਕੀ ਹਾਲੇ ਤੱਕ ਘਰ ਵਾਪਸ ਨਹੀਂ ਆਈ। ਇਸ ਰੋਸ ਪ੍ਰਦਰਸ਼ਨ ਵਿਚ ਕਈ ਸਿੱਖ ਸੰਗਠਨਾਂ ਨੇ ਹਿੱਸਾ ਲਿਆ। ਇਸ ਮੌਕੇ ਸਿੱਖ ਜਥਬੰਦੀਆਂ ਨੇ ਪਾਕਿਸਤਾਨੀ ਅੰਬੈਸੀ ਵਿੱਚ ਇਮਰਾਨ ਖ਼ਾਨ ਦੇ ਨਾਮ ਇੱਕ ਮੰਗ ਪੱਤਰ ਵੀ ਸੌਂਪਿਆ। ਇਹ ਵੀ ਐਲਾਨ ਕੀਤਾ ਗਿਆ ਕਿ ਜੇ ਜਲਦ ਉਨ੍ਹਾਂ ਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਤਰੀਕਿਆਂ ਨਾਲ ਪਾਕਿਸਤਾਨ ‘ਤੇ ਦਬਾਅ ਪਾਇਆ ਜਾਏਗਾ।

RELATED ARTICLES
POPULAR POSTS