ਕੈਪਟਨ ਅਮਰਿੰਦਰ ਨੇ ਦਿੱਲੀ ਲਗਾਏ ਡੇਰੇ
ਚੰਡੀਗੜ੍ਹ/ਬਿਊਰੋ ਨਿਊਜ਼
ਸਤਲੁਜ ਯਮੁਨਾ ਲਿੰਕ ਮਾਮਲੇ ਸਬੰਧੀ ਸੁਪਰੀਮ ਕੋਰਟ ਵਲੋਂ ਭਲਕੇ ਮੰਗਲਵਾਰ ਨੂੰ ਫੈਸਲਾ ਸੁਣਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣਾ ਪੱਖ ਰੱਖਣ ਲਈ ਦਿੱਲੀ ਪੁੱਜ ਗਏ। ਕੈਪਟਨ ਨੇ ਦਿੱਲੀ ਵਿਖੇ ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ ਇਸ ਮਾਮਲੇ ਸਬੰਧੀ ਪੰਜਾਬ ਦਾ ਪੱਖ ਕੇਂਦਰ ਸਰਕਾਰ ਅੱਗੇ ਰੱਖਿਆ। ਐਸ.ਵਾਈ.ਐਲ. ਦੀ ਸੁਣਵਾਈ ਤੋਂ ਪਹਿਲਾਂ ਕੈਪਟਨ ਦੀ ਆਖਰੀ ਕੋਸ਼ਿਸ਼ ਹੈ ਕਿ ਕੇਂਦਰ ਦੇ ਸਾਹਮਣੇ ਪੰਜਾਬ ਦੀ ਗੱਲ ਰੱਖੀ ਜਾਵੇ ਤਾਂ ਜੋ ਪੰਜਾਬ ਨੂੰ ਨਿਆਂ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਚੀਫ ਸੈਕਟਰੀ ਕਰਨ ਅਵਤਾਰ ਸਿੰਘ ਵੀ ਮੌਜੂਦ ਰਹੇ।

