ਲੱਖਾਂ ਦੀ ਨਕਦੀ ਲੈ ਕੇ ਲੁਟੇਰੇ ਹੋਏ ਫ਼ਰਾਰ
ਫਗਵਾੜਾ/ਬਿਊਰੋ ਨਿਊਜ਼
ਫਗਵਾੜਾ ਵਿਚ ਅੱਜ ਦੁਪਹਿਰੇ ਕਰੀਬ 12 ਵਜੇ ਪੰਜਾਬ ਨੈਸ਼ਨਲ ਬੈਂਕ ਵਿਚ ਡਕੈਤੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮਿਲੀ ਹੈ ਕਿ ਫਗਵਾੜਾ ਵਿਚ ਹੁਸ਼ਿਆਰਪੁਰ ਰੋਡ ‘ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ‘ਚੋਂ ਅੱਜ ਦਿਨ-ਦਿਹਾੜੇ ਲੁਟੇਰੇ ਹਥਿਆਰਾਂ ਦੀ ਨੋਕ ‘ਤੇ 7 ਲੱਖ ਤੋਂ ਵੱਧ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਲੁਟੇਰੇ ਇੱਕ ਕਾਰ ‘ਚ ਆਏ ਦੱਸੇ ਜਾਂਦੇ ਹਨ ਅਤੇ ਉਨ੍ਹਾਂ ਦੀ ਗਿਣਤੀ 5 ਦੇ ਕਰੀਬ ਸੀ। ਦੱਸਿਆ ਜਾ ਰਿਹਾ ਹੈ ਕਿ ਬੈਂਕ ਦੀ ਇਸ ਬ੍ਰਾਂਚ ਵਿੱਚ ਕੋਈ ਸਕਿਉਰਿਟੀ ਗਾਰਡ ਮੌਜੂਦ ਨਹੀਂ ਸੀ। ਬੈਂਕ ਮੈਨੇਜਰ ਨੇ ਕਿਹਾ ਕਿ ਲੁਟੇਰਿਆਂ ਨੇ ਬੈਂਕ ਵਿੱਚ ਵੜਦਿਆਂ ਹੀ ਸੱਭ ਤੋਂ ਪਹਿਲਾਂ ਸੀਸੀ ਟੀਵੀ ਦੀ ਰਿਕਾਰਡਿੰਗ ਵਾਲਾ ਬਕਸਾ ਤੋੜ ਦਿੱਤਾ। ਪੁਲਿਸ ਨੇ ਮੈਨੇਜਰ ਦੇ ਬਿਆਨਾਂ ‘ਤੇ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਕਿ ਜਲਦ ਹੀ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …