ਕਿਹਾ ਦੋਵਾਂ ਨੇ ਸਿਰਫ ਸਿਆਸੀ ਰੋਟੀਆਂ ਹੀ ਸੇਕੀਆਂ
ਬਠਿੰਡਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਐਸ ਵਾਈ ਐਲ ਮੁੱਦੇ ਉੱਤੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ ਇਸ ਨੂੰ ਸਿਰਫ ਸਿਆਸੀ ਰੋਟੀਆਂ ਸੇਕਣ ਤਕ ਹੀ ਸੀਮਤ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਪੂਰੀ ਵਿੱਚ ਜਦੋਂ ਇੰਦਰਾ ਗਾਂਧੀ ਐਸ ਵਾਈ ਐਲ ਦੇ ਨੀਂਹ ਪੱਥਰ ਲਈ ਟੱਕ ਲਾਉਣ ਆਏ ਸਨ ਤਾਂ ਕੈਪਟਨ ਅਮਰਿੰਦਰ ਸਿੰਘ ਚਾਂਦੀ ਦੀ ਕਹੀ ਤੇ ਚਾਂਦੀ ਦਾ ਬੱਠਲ ਲੈ ਕੇ ਗਏ ਸੀ ਅਤੇ ਅੱਜ ਉਹੀ ਕੈਪਟਨ ਇਸ ਦਾ ਵਿਰੋਧ ਕਰ ਰਹੇ ਹਨ। ਮਾਨ ਨੇ ਕਿਹਾ ਕਿ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਅੱਜ ਤੋਂ 25 ਸਾਲ ਬਾਅਦ ਪੰਜਾਬ ਮਾਰੂਥਲ ਬਣ ਜਾਏਗਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪਾਣੀ ਹੈ ਹੀ ਨਹੀਂ, ਜੇ ਪਾਣੀ ਹੁੰਦਾ ਤਾਂ ਅਸੀਂ ਹਰਿਆਣਾ ਨੂੰ ਦੇ ਦਿੰਦੇ। ਭਗਵੰਤ ਨੇ ਕਿਹਾ ਕਿ ਇਸ ਮੁੱਦੇ ‘ਤੇ ਆਮ ਆਦਮੀ ਪਾਰਟੀ ਦਾ ਸਟੈਂਡ ਹੈ ਕਿ ਪਾਰਟੀ ਪੰਜਾਬ ਦੇ ਨਾਲ ਹੈ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …