12.2 C
Toronto
Sunday, October 11, 2026
spot_img
Homeਭਾਰਤਕੈਪਟਨ ਅਮਰਿੰਦਰ ਨੇ ਲਿੰਕ ਨਹਿਰ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨੂੰ ਭੇਜੀ...

ਕੈਪਟਨ ਅਮਰਿੰਦਰ ਨੇ ਲਿੰਕ ਨਹਿਰ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਭੇਜੀ ਚਿੱਠੀ

ਕੈਪਟਨ ਅਮਰਿੰਦਰ ਨੇ ਲਿੰਕ ਨਹਿਰ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਭੇਜੀ ਚਿੱਠੀਦੱਸਿਆ – ਪੰਜਾਬ ‘ਚ ਵਿਗੜ ਸਕਦੀ ਹੈ ਅਮਨ ਕਾਨੂੰਨ ਦੀ ਸਥਿਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਭਾਵੇਂ ਕੇਂਦਰ ਸਰਕਾਰ ਨੂੰ ਐਸ ਵਾਈ ਐਲ ਮਾਮਲਾ ਹੱਲ ਕਰਨ ਲਈ 4 ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ, ਪਰ ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਿੱਠੀ ਨੂੰ ਭੇਜ ਕੇ ਚਿੰਤਾ ਪ੍ਰਗਟ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਿੰਕ ਨਹਿਰ ਦੀ ਉਸਾਰੀ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ ਅਤੇ ਇਹ ਮੁੱਦਾ ਬੇਹੱਦ ਸੰਵੇਦਨਸ਼ੀਲ ਹੈ। ਕੈਪਟਨ ਨੇ ਦੱਸਿਆ ਕਿ ਇਸ ਲਈ ਨਹਿਰ ਦੀ ਉਸਾਰੀ ਦੇ ਮੁੱਦੇ ‘ਤੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਦੋ ਸਫਿਆਂ ਦੀ ਚਿੱਠੀ ਵਿਚ ਜ਼ਿਕਰ ਕੀਤਾ ਕਿ ਜੇਕਰ ਪਾਣੀ ਦੇ ਪੱਧਰ ਨੂੰ ਡਿੱਗਣ ਤੋਂ ਨਾ ਰੋਕਿਆ ਗਿਆ ਤਾਂ ਅਗਲੇ 25 ਸਾਲਾਂ ਵਿਚ ਪੰਜਾਬ ਮਾਰੂਥਲ ਬਣ ਜਾਵੇਗਾ। ਇਸ ਦੇ ਚੱਲਦਿਆਂ ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ।

RELATED ARTICLES

POPULAR POSTS