19 C
Toronto
Monday, August 31, 2026
spot_img
Homeਭਾਰਤਐਸ ਵਾਈ ਐਲ ਮਾਮਲੇ 'ਚ ਸੁਪਰੀਮ ਕੋਰਟ 'ਚ ਹੋਈ ਸੁਣਵਾਈ

ਐਸ ਵਾਈ ਐਲ ਮਾਮਲੇ ‘ਚ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਐਸ ਵਾਈ ਐਲ ਮਾਮਲੇ ‘ਚ ਸੁਪਰੀਮ ਕੋਰਟ ‘ਚ ਹੋਈ ਸੁਣਵਾਈਅਦਾਲਤ ਨੇ ਕੇਂਦਰ ਸਰਕਾਰ ਨੂੰ ਦਿੱਤਾ 4 ਮਹੀਨਿਆਂ ਦਾ ਹੋਰ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਵਿਚ ਅਹਿਮ ਮੁੱਦਾ ਬਣੇ ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ਸਬੰਧੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਸ ਲਈ ਕੇਂਦਰ ਸਰਕਾਰ ਨੂੰ 4 ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਐਸ ਵਾਈ ਐਲ ਮੁੱਦੇ ‘ਤੇ ਸੁਪਰੀਮ ਕੋਰਟ ਵਲੋਂ ਅੱਜ ਕੋਈ ਫੈਸਲਾ ਸੁਣਾ ਦਿੱਤਾ ਜਾਵੇਗਾ। ਜਿਸ ਦੇ ਚੱਲਦਿਆਂ ਦੋਹਾਂ ਸੂਬਿਆਂ ਦੀਆਂ ਸਰਕਾਰਾਂ ਅਤੇ ਸਿਆਸੀ ਹਲਕਿਆਂ ਦੀ ਨਜ਼ਰ ਸੁਪਰੀਮ ਕੋਰਟ ਦੇ ਫੈਸਲੇ ‘ਤੇ ਟਿਕੀ ਹੋਈ ਸੀ, ਪਰ ਅਦਾਲਤ ਨੇ ਇਸ ਮੁੱਦੇ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਹੋਰ ਸਮਾਂ ਦੇ ਦਿੱਤਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਨਹਿਰ ਦੇ ਨਿਰਮਾਣ ਸਬੰਧੀ ਮਿਲ ਬੈਠ ਕੇ ਹੱਲ ਕੱਢਣ ਲਈ 3 ਸਤੰਬਰ ਤੱਕ ਦਾ ਸਮਾਂ ਦਿੱਤਾ ਸੀ, ਜਿਸ ਤੋਂ ਬਾਅਦ ਦੋਹਾਂ ਸੂਬਿਆਂ ਦੀਆਂ ਕਈ ਬੈਠਕਾਂ ਹੋ ਚੁੱਕੀਆਂ ਹਨ, ਪਰ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਸੀ ਆਇਆ।

RELATED ARTICLES
POPULAR POSTS