ਲੈਫ਼ਟੀਨੈਂਟ ਜਨਰਲ ਢਿੱਲੋਂ ਨੇ ਕਿਹਾ – ਪਾਕਿਸਤਾਨ ਸ਼ਾਂਤੀ ਨੂੰ ਭੰਗ ਕਰਨ ਲਈ ਉਤਾਵਲਾ
ਸ੍ਰੀਨਗਰ/ਬਿਊਰੋ ਨਿਊਜ਼
ਭਾਰਤੀ ਫੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਅਤੇ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਲਸ਼ਕਰ-ਏ-ਤੋਇਬਾ ਨਾਲ ਜੁੜੇ ਦੋ ਪਾਕਿਸਤਾਨੀ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਫੌਜ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਇਹ ਅੱਤਵਾਦੀ ਘੁਸਪੈਠ ਕਰਨ ਦੀ ਕੋਸ਼ਿਸ਼ ‘ਚ ਸਨ। ਫੌਜ ਨੇ ਇਹ ਵੀ ਦੱਸਿਆ ਕਿ ਅੱਤਵਾਦੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਲੈਫ਼ਟੀਨੈਂਟ ਜਨਰਲ ਢਿੱਲੋਂ ਨੇ ਕਿਹਾ ਕਿ ਪਾਕਿਸਤਾਨ ਸ਼ਾਂਤੀ ਨੂੰ ਭੰਗ ਕਰਨ ਲਈ ਕਸ਼ਮੀਰ ਘਾਟੀ ‘ਚ ਵਧੇਰੇ ਅੱਤਵਾਦੀਆਂ ਦੀ ਘੁਸਪੈਠ ਕਰਾਉਣ ਲਈ ਉਤਾਵਲਾ ਹੈ। ਉਨ੍ਹਾਂ ਦੱਸਿਆ ਕਿ ਲੰਘੀ 21 ਅਗਸਤ ਨੂੰ ਅਸੀਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਫੜਿਆ ਸੀ, ਜਿਹੜੇ ਲਸ਼ਕਰ-ਏ-ਤੋਇਬਾ ਨਾਲ ਜੁੜੇ ਹਨ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …