4.6 C
Toronto
Saturday, April 25, 2026
spot_img
Homeਭਾਰਤਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡਾ ਬਦਲਾਅ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਵੱਡਾ ਬਦਲਾਅ

ਕੁਮਾਰੀ ਸੈਲਜ਼ਾ ਨੂੰ ਬਣਾਇਆ ਹਰਿਆਣਾ ਕਾਂਗਰਸ ਦੀ ਪ੍ਰਧਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਕਾਂਗਰਸ ਵਿਚ ਵੱਡਾ ਬਦਲਾਅ ਹੋਇਆ ਹੈ। ਪਾਰਟੀ ਦੀ ਸੀਨੀਅਰ ਆਗੂ ਕੁਮਾਰੀ ਸ਼ੈਲਜਾ ਨੂੰ ਹਰਿਆਣਾ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਅਤੇ ਨਾਲ ਹੀ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਹਿਣਗੇ। ਇਸ ਤੋਂ ਇਲਾਵਾ ਹੁੱਡਾ ਨੂੰ ਚੋਣ ਪ੍ਰਬੰਧਕ ਕਮੇਟੀ ਦਾ ਮੁਖੀ ਵੀ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁਮਾਰੀ ਸੈਲਜ਼ਾ ਗਾਂਧੀ ਪਰਿਵਾਰ ਦੀ ਬਹੁਤ ਹੀ ਨਜ਼ਦੀਕੀ ਮੰਨੀ ਜਾਂਦੀ ਹੈ। ਧਿਆਨ ਰਹੇ ਕਿ ਇਸ ਸਾਲ ਦੇ ਅਖੀਰ ਵਿਚ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

RELATED ARTICLES
POPULAR POSTS