ਇਕ ਨੌਜਵਾਨ ਦੀ ਮੌਤ ਅਤੇ ਇਕ ਜ਼ਖ਼ਮੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੇ ਸੈਕਟਰ 17 ‘ਚ ਸੈਂਟਰਲ ਥਾਣੇ ਦੇ ਬਿਲਕੁਲ ਨੇੜੇ ਅੱਜ ਦਿਨ-ਦਿਹਾੜੇ ਚਾਰ ਅਣਪਛਾਤੇ ਵਿਅਕਤੀਆਂ ਨੇ ਇੱਕ ਕਾਰ ‘ਚ ਸਵਾਰ ਦੋ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਡੀ. ਐੱਸ. ਪੀ. ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਵਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …