ਭਾਰਤ ਯਾਤਰਾ ਫੀਸ ਦੇਣ ਲਈ ਨਹੀਂ ਤਿਆਰ
ਅੰਮ੍ਰਿਤਸਰ/ਬਿਊਰੋ ਨਿਊਜ਼
ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਹੋਈ ਤੀਜੇ ਦੌਰ ਦੀ ਗੱਲਬਾਤ ਕਈ ਮੁੱਦਿਆਂ ਨੂੰ ਸੁਲਝਾਉਣ ‘ਚ ਨਾਕਾਮ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿ ਪਾਕਿਸਤਾਨ ਨੇ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਤੋਂ ਸੇਵਾ ਫ਼ੀਸ ਦੀ ਮੰਗ ਕੀਤੀ ਹੈ, ਜਦਕਿ ਭਾਰਤ ਇਸ ਲਈ ਤਿਆਰ ਨਹੀਂ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਲੋਂ ਸ਼ਰਧਾਲੂਆਂ ਕੋਲੋਂ 20 ਡਾਲਰ ਸਰਵਿਸ ਫੀਸ ਦੇ ਰੂਪ ਵਿਚ ਲੈਣ ਦੀ ਮੰਗ ਕੀਤੀ ਹੈ। ਇਸ ‘ਤੇ ਭਾਰਤੀ ਅਧਿਕਾਰੀਆਂ ਨੇ ਸਵਾਲ ਉਠਾਏ। ਇਸਦੇ ਨਾਲ ਹੀ ਪ੍ਰੋਟੋਕਾਲ ਅਧਿਕਾਰੀਆਂ ਨੂੰ ਸ਼ਰਧਾਲੂਆਂ ਨਾਲ ਭੇਜਣ ਦੇ ਫੈਸਲੇ ‘ਤੇ ਵੀ ਆਮ ਸਹਿਮਤੀ ਨਹੀਂ ਬਣ ਸਕੀ ਹੈ। ਇਸ ਗੱਲਬਾਤ ਦੌਰਾਨ ਜਿੱਥੇ ਕਈ ਮੁੱਦਿਆਂ ਨੂੰ ਲੈ ਕੇ ਦੋਹਾਂ ਦੇਸ਼ਾਂ ਵਿਚਾਲੇ ਸਹਿਮਤੀ ਬਣੀ, ਉੱਥੇ ਹੀ ਇਹ ਗੱਲਬਾਤ ਕਾਫ਼ੀ ਮੁੱਦਿਆਂ ਨੂੰ ਸੁਲਝਾਉਣ ‘ਚ ਨਾਕਾਮ ਰਹੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …