Breaking News
Home / ਪੰਜਾਬ / ਪੂਰਾ ਸਾਲ ਖੁੱਲ੍ਹਾ ਰਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਵੀਜ਼ੇ ਦੀ ਵੀ ਨਹੀਂ ਹੈ ਲੋੜ

ਪੂਰਾ ਸਾਲ ਖੁੱਲ੍ਹਾ ਰਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਵੀਜ਼ੇ ਦੀ ਵੀ ਨਹੀਂ ਹੈ ਲੋੜ

ਰੋਜ਼ਾਨਾ 5 ਹਜ਼ਾਰ ਸ਼ਰਧਾਲੂ ਕਰਨਗੇ ਦਰਸ਼ਨ
ਅੰਮ੍ਰਿਤਸਰ/ਬਿਊਰੋ ਨਿਊਜ਼
ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਕਰਤਾਰਪੁਰ ਲਾਂਘੇ ਦੀ ਰੂਪ ਰੇਖਾ ਬਾਰੇ ਗੱਲਬਾਤ ਲਈ ਤੀਜੇ ਗੇੜ ਦੀ ਬੈਠਕ ਅੱਜ ਅਟਾਰੀ ਵਿਖੇ ਹੋਈ। ਇਸ ਬੈਠਕ ਦੌਰਾਨ ਦੋਹਾਂ ਦੇਸ਼ਾਂ ਦੇ ਅਧਿਕਾਰੀ ਕਰਤਾਰਪੁਰ ਲਾਂਘੇ ਲਈ ਕਿਸੇ ਵੀ ਨਤੀਜੇ ‘ਤੇ ਨਹੀਂ ਪਹੁੰਚ ਸਕੇ। ਫਿਰ ਵੀ ਇਸ ਬੈਠਕ ਦੌਰਾਨ ਜਿਨ੍ਹਾਂ ਪੱਖਾਂ ‘ਤੇ ਦੋਹਾਂ ਦੇਸ਼ਾਂ ਵਿਚਾਲੇ ਸਹਿਮਤੀ ਬਣੀ, ਉਨ੍ਹਾਂ ‘ਚੋਂ ਇੱਕ ਇਹ ਸੀ ਕਿ ਇਹ ਲਾਂਘਾ ਸ਼ਰਧਾਲੂਆਂ ਲਈ ਪੂਰਾ ਸਾਲ ਖੁੱਲ੍ਹਾ ਰਹੇਗਾ। ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਪਾਬੰਦੀਆਂ ਤੋਂ ਬਿਨਾਂ ਵੀਜ਼ਾ ਮੁਕਤ ਯਾਤਰਾ ‘ਤੇ ਸਹਿਮਤ ਹੋ ਗਏ ਹਨ। ਇਸ ਲਾਂਘੇ ਰਾਹੀਂ ਰੋਜ਼ਾਨਾ 5 ਹਜ਼ਾਰ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਦੋਵੇਂ ਦੇਸ਼ ਰਾਵੀ ਦਰਿਆ ‘ਤੇ ਪੁਲ ਬਣਾਉਣ ਲਈ ਵੀ ਸਹਿਮਤ ਹੋ ਗਏ ਹਨ। ਬੀ. ਐੱਸ. ਐੱਫ. ਅਤੇ ਪਾਕਿਸਤਾਨੀ ਰੇਂਜਰਾਂ ਵਿਚਾਲੇ ਇੱਕ ਸਿੱਧੀ ਸੰਚਾਰ ਲਾਈਨ ਸਥਾਪਿਤ ਕੀਤੀ ਜਾਵੇਗੀ। ਸ਼ਰਧਾਲੂਆਂ ਨੂੰ ਲੰਗਰ ਅਤੇ ਪ੍ਰਸ਼ਾਦ ਵੀ ਮੁਹੱਈਆ ਕਰਾਇਆ ਜਾਵੇਗਾ।

Check Also

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨੂੰ ਕੀਤਾ ਸੁਚੇਤ

ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ …