ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਬਟਾਲਾ ਵਿਖੇ ਪਟਾਕਾ ਫੈਕਟਰੀ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਫੈਕਟਰੀ ਵਿਚ ਧਮਾਕੇ ਦੀ ਖ਼ਬਰ ਸੁਣ ਕੇ ਮਨ ਉਦਾਸ ਹੋ ਗਿਆ। ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਧਮਾਕੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਦੇ ਨਾਲ ਹੈ।
ਇਸੇ ਦੌਰਾਨ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਉਲ ਨੇ ਵੀ ਬਟਾਲਾ ਵਿਖੇ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਐਨ ਡੀ ਆਰ ਐੱਫ ਤੇ ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ ਹਨ।
Check Also
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰੇਗੀ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਸਹਾਇਤਾ
ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ …