19 ਵਿਅਕਤੀਆਂ ਦੀ ਮੌਤ ਅਤੇ ਕਈ ਜ਼ਖ਼ਮੀ, ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਵਿਚ ਪੈਂਦੇ ਕਸਬਾ ਬਟਾਲਾ ਵਿਚ ਅੱਜ ਸ਼ਾਮੀਂ ਸਾਢੇ ਤਿੰਨ ਵਜੇ ਇਕ ਪਟਾਕਾ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਨਾਲ ਪੂਰੀ ਇਮਾਰਤ ਢਹਿ ਢੇਰੀ ਹੋ ਗਈ, ਜਿਸ ਦੇ ਚੱਲਦਿਆਂ 19 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਧਮਾਕਾ ਏਨਾ ਜ਼ੋਰਦਾਰ ਸੀ ਕਿ ਕਈ ਕਿਲੋਮੀਟਰ ਤੱਕ ਇਸ ਧਮਾਕੇ ਦੀ ਅਵਾਜ਼ ਸੁਣਾਈ ਦਿੱਤੀ। ਧਮਾਕੇ ਨਾਲ ਨੇੜੇ ਤੇੜੇ ਦੀਆਂ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਐਸ ਐਸ ਪੀ ਉਪਿੰਦਰਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਫੈਕਟਰੀ ਰਿਹਾਇਸ਼ੀ ਇਲਾਕੇ ਵਿਚ ਸੀ ਅਤੇ ਮ੍ਰਿਤਕਾਂ ਦੀ ਗਿਣਤੀ ਬਾਰੇ ਅਜੇ ਤੱਕ ਕੁਝ ਨਹੀਂ ਕਿਹਾ ਜਾ ਸਕਦਾ।

