19 ਸਤੰਬਰ ਤੱਕ ਨਿਆਇਕ ਹਿਰਾਸਤ ‘ਚ ਪਵੇਗਾ ਰਹਿਣਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਗ੍ਰਿਫਤਾਰ ਕਾਂਗਰਸੀ ਆਗੂ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਕੋਲੋਂ ਰਾਹਤ ਨਹੀਂ ਮਿਲੀ ਅਤੇ ਹੁਣ ਚਿਦੰਬਰਮ ਨੂੰ 19 ਸਤੰਬਰ ਤੱਕ ਤਿਹਾੜ ਜੇਲ੍ਹ ਵਿਚ ਰਹਿਣਾ ਪਵੇਗਾ। ਇਸ ਤੋਂ ਪਹਿਲਾਂ ਚਿਦੰਬਰਮ ਨੇ ਈ.ਡੀ. ਨਾਲ ਜੁੜੇ ਮਾਮਲੇ ਵਿਚ ਦਿੱਲੀ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਨਾ ਮਿਲਣ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਵੀਰਵਾਰ ਨੂੰ ਅਦਾਲਤ ਨੇ ਚਿਦੰਬਰਮ ਦੀ ਅਰਜ਼ੀ ਖਾਰਜ ਕਰਦੇ ਹੋਏ ਕਿਹਾ ਕਿ ਮਨੀ ਲਾਂਡਰਿੰਗ ਦੇ ਮਾਮਲਿਆਂ ਨੂੰ ਉਜਾਗਰ ਕਰਨਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਵਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਚਿਦੰਬਰਮ ਨੂੰ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦੇਣਾ ਚਾਹੀਦਾ ਹੈ ਕਿਉਂਕਿ ਇਹ ਤਾਕਤਵਰ ਇਨਸਾਨ ਹੈ, ਇਸ ਨੂੰ ਖੁੱਲ੍ਹਾ ਨਹੀਂ ਛੱਡਣਾ ਚਾਹੀਦਾ। ਇਸ ‘ਤੇ ਚਿਦੰਬਰਮ ਦੇ ਵਕੀਲ ਕਪਿੱਲ ਸਿੱਬਲ ਨੇ ਕਿਹਾ ਕਿ ਇਸਦਾ ਕੋਈ ਠੋਸ ਅਧਾਰ ਨਹੀਂ ਹੈ ਕਿ ਅਸੀਂ ਸਬੂਤਾਂ ਨਾਲ ਛੇੜਛਾੜ ਕੀਤੀ ਹੈ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …