ਚੇਨਈ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਕਾਰੀ ਬੈਂਕਾਂ ਦੇ ਪ੍ਰਸਤਾਵਿਤ ਰਲੇਵੇਂ ਨਾਲ ਮੁਲਾਜ਼ਮਾਂ ਦੀਆਂ ਨੌਕਰੀਆਂ ਜਾਣ ਦੇ ਸੰਕਟ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਇਸ ਨਾਲ ਇਕ ਵੀ ਮੁਲਾਜ਼ਮ ਨੂੰ ਨਹੀਂ ਹਟਾਇਆ ਜਾਵੇਗਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬਿਲਕੁਲ ਤੱਥਹੀਣ ਗੱਲ ਹੈ। ਸੀਤਾਰਮਨ ਨੇ ਕਿਹਾ ਕਿ ਮੈਂ ਹਰ ਬੈਂਕ ਦੀਆਂ ਸਾਰੀਆਂ ਯੂਨੀਅਨਾਂ ਤੇ ਲੋਕਾਂ ਨੂੰ ਇਹ ਵਿਸ਼ਵਾਸ ਦੇਣਾ ਚਾਹੁੰਦੀ ਹਾਂ ਕਿ ਕਿਸੇ ਵੀ ਮੁਲਾਜ਼ਮ ਨੂੰ ਨੌਕਰੀ ਤੋਂ ਹਟਾਇਆ ਨਹੀਂ ਜਾਵੇਗਾ। ਸੀਤਾਰਮਨ ਜੋ ਇੱਥੇ ਸੀਮਾ ਕਰ, ਮਾਲ ਤੇ ਸੇਵਾ ਕਰ ਅਤੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਬੈਂਕਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ ਤੇ ਕਿਸੇ ਵੀ ਬੈਂਕ ਨੂੰ ਕੁਝ ਨਵਾਂ ਕਰਨ ਲਈ ਨਹੀਂ ਕਿਹਾ ਜਾ ਰਿਹਾ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …