ਕੁਮਾਰੀ ਸੈਲਜ਼ਾ ਬਣੀ ਹਰਿਆਣਾ ਕਾਂਗਰਸ ਦੀ ਪ੍ਰਧਾਨ
ਨਵੀਂ ਦਿੱਲੀ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਕਾਂਗਰਸ ਵਿਚ ਵੱਡਾ ਬਦਲਾਅ ਹੋਇਆ ਹੈ। ਪਾਰਟੀ ਦੀ ਸੀਨੀਅਰ ਆਗੂ ਕੁਮਾਰੀ ਸ਼ੈਲਜਾ ਨੂੰ ਹਰਿਆਣਾ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਅਤੇ ਨਾਲ ਹੀ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਹਿਣਗੇ। ਇਸ ਤੋਂ ਇਲਾਵਾ ਹੁੱਡਾ ਨੂੰ ਚੋਣ ਪ੍ਰਬੰਧਕ ਕਮੇਟੀ ਦਾ ਮੁਖੀ ਵੀ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁਮਾਰੀ ਸੈਲਜ਼ਾ ਗਾਂਧੀ ਪਰਿਵਾਰ ਦੀ ਬਹੁਤ ਹੀ ਨਜ਼ਦੀਕੀ ਮੰਨੀ ਜਾਂਦੀ ਹੈ। ਧਿਆਨ ਰਹੇ ਕਿ ਇਸ ਸਾਲ ਦੇ ਅਖੀਰ ਵਿਚ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …