7.2 C
Toronto
Tuesday, April 21, 2026
spot_img
Homeਦੁਨੀਆਕੈਲੀਫੋਰਨੀਆ ਵਿਚ ਸਿੱਖ ਬਜ਼ੁਰਗ ਦੇ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ

ਕੈਲੀਫੋਰਨੀਆ ਵਿਚ ਸਿੱਖ ਬਜ਼ੁਰਗ ਦੇ ਕਤਲ ਮਾਮਲੇ ‘ਚ ਦੋਸ਼ੀ ਗ੍ਰਿਫ਼ਤਾਰ

ਵਾਸ਼ਿੰਗਟਨ : ਕੈਲੀਫੋਰਨੀਆ ‘ਚ ਸਿੱਖ ਬਜ਼ੁਰਗ ‘ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ‘ਚ 21 ਸਾਲ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਲੰਘੀ 25 ਅਗਸਤ ਦੀ ਰਾਤ ਕਰੀਬ 9 ਵਜੇ ਪਰਮਜੀਤ ਸਿੰਘ ਨਾਮ ਦੇ ਬਜ਼ੁਰਗ ਵਿਅਕਤੀ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਸੀ ਜਦੋਂ ਉਹ ਟਰੇਸੀ ਦੇ ਗਰੈਚਨ ਟੈਲੀ ਪਾਰਕ ‘ਚ ਸ਼ਾਮ ਦੀ ਸੈਰ ਕਰ ਰਿਹਾ ਸੀ। ਗੰਭੀਰ ਜ਼ਖ਼ਮੀ ਹੋਣ ਉਪਰੰਤ ਉਸ ਦੀ ਮੌਤ ਹੋ ਗਈ। ਪਰਮਜੀਤ ਸਿੰਘ ਦੇ ਕਤਲ ਦੇ ਦੋਸ਼ ‘ਚ ਟਰੇਸੀ ਦੇ ਐਂਥੋਨੀ ਕ੍ਰੇਟਰ-ਰੋਡਜ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪਰਮਜੀਤ ਸਿੰਘ ਦੀ ਮੌਤ ਦੀ ਖ਼ਬਰ ਨੇ ਟਰੇਸੀ ਸ਼ਹਿਰ ਤੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਤਿੰਨ ਸਾਲ ਪਹਿਲਾਂ ਭਾਰਤ ਤੋਂ ਟਰੇਸੀ ਵਿਚ ਆ ਵਸੇ ਤੇ ਸਿੱਖ ਭਾਈਚਾਰੇ ਦੇ ਸਰਗਰਮ ਆਗੂ ਪਰਮਜੀਤ ਸਿੰਘ ਦੀ ਯਾਦ ਵਿਚ ਇਕ ਸਮਾਗਮ ਵੀ ਕਰਵਾਇਆ ਗਿਆ।

RELATED ARTICLES
POPULAR POSTS