ਬਰੈਂਪਟਨ/ਡਾ. ਝੰਡ : ਪਿਛਲੇ ਦਿਨੀਂ ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਨੇ ਆਪਣਾ ਚੌਥਾ ਸਲਾਨਾ ਫ਼ੰਨ ਫ਼ੇਅਰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ। ਮੇਲੇ ਵਿਚ ਲੱਗਭੱਗ ਸਾਰੀਆਂ ਹੀ ਸੀਨੀਅਰਜ਼ ਕਲੱਬਾਂ ਦੇ ਅਹੁਦੇਦਾਰਾਂ ਅਤੇ ਸਰਗ਼ਰਮ ਮੈਂਬਰਾਂ ਨੇ ਹਾਜ਼ਰੀ ਭਰੀ।
ਕਲੱਬ ਵੱਲੋਂ ਕਰਵਾਏ ਗਏ ਇਸ ਸਲਾਨਾ ਮੇਲੇ ਵਿਚ ਲੜਕੇ ਅਤੇ ਲੜਕੀਆਂ ਨੂੰ ਵੱਖ-ਵੱਖ ਉਮਰ-ਵਰਗਾਂ ਵਿਚ ਵੰਡ ਕੇ ਉਨ੍ਹਾਂ ਦੀਆਂ ਦੌੜਾਂ ਕਰਵਾਈਆਂ ਗਈਆਂ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ। ਬੀਬੀਆਂ ਦੀ ਚਾਟੀ-ਰੇਸ ਅਤੇ ਮਿਊਜ਼ੀਕਲ ਚੇਅਰ ਰੇਸ ਮੇਲੇ ਦੀ ਖ਼ਾਸ ਖਿੱਚ ਬਣੀਆਂ ਅਤੇ ਏਸੇ ਤਰ੍ਹਾਂ ਬਜ਼ੁਰਗਾਂ ਦੀ ਰੱਸਾ-ਕਸ਼ੀ ਦੀ ਆਈਟਮ ਵੀ ਖਾਸੀ ਦਿਲਚਸਪ ਰਹੀ। ਮੇਲੇ ਵਿਚ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ, ਰੀਜਨਲ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ, ਸਿਟੀ ਕਾਊਂਸਲਰ ਹਰਕੀਰਤ ਸਿੰਘ ਤੇ ਸਕੂਲ-ਟਰੱਸਟੀ ਬਲਬੀਰ ਸੋਹੀ ਨੇ ਆਪਣੀਆਂ ਖ਼ੂਬ ਹਾਜ਼ਰੀਆਂ ਲਵਾਈਆਂ ਅਤੇ ਮੇਲੇ ਦੇ ਆਯੋਜਕਾਂ ਨੂੰ ਸ਼ੁਭ-ਇੱਛਾਵਾਂ ਦਿੱਤੀਆਂ। ਇਸ ਦੌਰਾਨ ਹਾਜ਼ਰੀਨ ਨੇ ਕਵੀਆਂ ਅਤੇ ਗਾਇਕਾਂ ਕੋਲੋਂ ਕਵਿਤਾਵਾਂ ਤੇ ਗੀਤਾਂ ਦਾ ਵੀ ਖ਼ੂਬ ਆਨੰਦ ਮਾਣਿਆਂ। ਸਵੇਰੇ 11.00 ਵਜੇ ਤੋਂ ਸ਼ੁਰੂ ਹੋਏ ਅਤੇ ਸ਼ਾਮ ਦੇ 4.00 ਵਜੇ ਤੱਕ ਲਗਾਤਾਰ ਚੱਲਦੇ ਰਹੇ ਇਸ ਮੇਲੇ ਦੌਰਾਨ ਚਾਹ-ਪਾਣੀ ਅਤੇ ਗੁਰੂ ਕਾ ਲੰਗਰ ਅਟੁੱਟ ਵਰਤਦਾ ਰਿਹਾ।
ਇਸ ਦੌਰਾਨ ਕਲੱਬ ਦੇ ਸਾਰੇ ਮੈਂਬਰਾਂ ਨੇ ਆਪੋ ਆਪਣੀਆਂ ਡਿਊਟੀਆਂ ਬਾਖ਼ੂਬੀ ਨਿਭਾਈਆਂ। ਅਖ਼ੀਰ ਵਿਚ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਵੱਲੋਂ ਇਸ ਮੇਲੇ ਨੂੰ ਸਫ਼ਲ ਬਨਾਉਣ ਲਈ ਆਏ ਮਹਿਮਾਨਾਂ, ਮੇਲੇ ਦੇ ਪ੍ਰਬੰਧਕਾਂ ਅਤੇ ਕਲੱਬ ਦੇ ਸਮੂਹ ਮੈਂਬਰਾਂ ਦਾ ਹਾਰਦਿਕ ਧੰਨਵਾਦ ਕੀਤਾ ਗਿਆ।
Check Also
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਨਵੇਂ ਵਰ੍ਹੇ ਨੂੰ ਸਮਰਪਿਤ ਅੰਤਰਰਾਸ਼ਟਰੀ ‘ਗਾਉਂਦੀ ਸ਼ਾਇਰੀ’ ਪ੍ਰੋਗਰਾਮ ਅਮਿੱਟ ਪੈੜਾਂ ਛੱਡਦੀ ਹੋਈ ਸਮਾਪਤ
ਬਰੈਂਪਟਨ : ਅੰਤਰਰਾਸ਼ਟਰੀ ਸਾਹਿਤਿਕ ਸਾਂਝਾਂ ਵੱਲੋਂ 12 ਜਨਵਰੀ ਐਤਵਾਰ ਨੂੰ ਮਹੀਨਾਵਾਰ ਅੰਤਰਰਾਸ਼ਟਰੀ ਕਾਵਿ ਮਿਲਣੀ ਪ੍ਰੋਗਰਾਮ …