ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਦੇਸ਼ ਨੂੰ ਅਨਾਜ ਦੀ ਲੋੜ ਸੀ, ਓਦੋਂ ਫਸਲਾਂ ਦੇ ਵਧੇਰੇ ਮੁੱਲ, ਸਬਸਿਡੀਆਂ ਦਿੱਤੀਆਂ ਗਈਆਂ। ਪਰ ਹੁਣ ਅਨਾਜ ਦੀ ਮੰਗ ਘੱਟ ਗਈ, ਤਾਂ ਕੇਂਦਰ ਵੱਲੋਂ ਕਿਸਾਨਾਂ ਦੀ ਮੱਦਦ ਨਹੀਂ ਕੀਤੀ ਜਾ ਰਹੀ। ਇੱਥੋਂ ਤੱਕ ਕਿ ਫਸਲੀ ਵਿਭਿੰਨਤਾ ਲਈ ਵੀ ਕੋਈ ਖਾਸ ਮਦਦ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕੇਂਦਰ ਸਰਕਾਰ ਤੋਂ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਵਕਾਲਤ ਕੀਤੀ ਹੈ। ਭੂੰਦੜ ਨੇ ਆਖਿਆ ਕਿ ਜਦੋ ਤੱਕ ਸਵਾਮੀਨਾਥਨ ਰਿਪੋਰਟ ਲਾਗੂ ਨਹੀਂ ਕੀਤੀ ਜਾਂਦੀ ਕਿਸਾਨਾਂ ਦਾ ਭਲਾ ਨਹੀਂ ਹੋ ਸਕਦਾ। ਭੂੰਦੜ ਨੇ ਕਿਹਾ ਕਿ ਉਨ੍ਹਾਂ ਨੂੰ ਦੁੱਖ ਇਸ ਗੱਲ ਦਾ ਹੈ ਕਿ ਭਾਵੇਂ ਅਕਾਲੀ ਦਲ-ਭਾਜਪਾ ਦਾ ਭਾਈਵਾਲ ਹੈ, ਪਰ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਮੰਗ ਨੂੰ ਅੱਖੋਂ ਪਰੋਖੇ ਨਹੀਂ ਕਰ ਸਕਦਾ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …