Breaking News
Home / ਪੰਜਾਬ / ਐਸ ਵਾਈ ਐਲ ਮਾਮਲੇ ‘ਤੇ ਕਾਂਗਰਸ ਤੇ ਅਕਾਲੀ ਦਲ ਦੋਵਾਂ ਨੇ ਸਿਰਫ ਸਿਆਸੀ ਰੋਟੀਆਂ ਹੀ ਸੇਕੀਆਂ : ਭਗਵੰਤ ਮਾਨ

ਐਸ ਵਾਈ ਐਲ ਮਾਮਲੇ ‘ਤੇ ਕਾਂਗਰਸ ਤੇ ਅਕਾਲੀ ਦਲ ਦੋਵਾਂ ਨੇ ਸਿਰਫ ਸਿਆਸੀ ਰੋਟੀਆਂ ਹੀ ਸੇਕੀਆਂ : ਭਗਵੰਤ ਮਾਨ

ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਐਸ ਵਾਈ ਐਲ ਮੁੱਦੇ ਉੱਤੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ ਇਸ ਨੂੰ ਸਿਰਫ ਸਿਆਸੀ ਰੋਟੀਆਂ ਸੇਕਣ ਤਕ ਹੀ ਸੀਮਤ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਪੂਰੀ ਵਿੱਚ ਜਦੋਂ ਇੰਦਰਾ ਗਾਂਧੀ ਐਸ ਵਾਈ ਐਲ ਦੇ ਨੀਂਹ ਪੱਥਰ ਲਈ ਟੱਕ ਲਾਉਣ ਆਏ ਸਨ ਤਾਂ ਕੈਪਟਨ ਅਮਰਿੰਦਰ ਸਿੰਘ ਚਾਂਦੀ ਦੀ ਕਹੀ ਤੇ ਚਾਂਦੀ ਦਾ ਬੱਠਲ ਲੈ ਕੇ ਗਏ ਸੀ ਅਤੇ ਅੱਜ ਉਹੀ ਕੈਪਟਨ ਇਸ ਦਾ ਵਿਰੋਧ ਕਰ ਰਹੇ ਹਨ। ਮਾਨ ਨੇ ਕਿਹਾ ਕਿ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਅੱਜ ਤੋਂ 25 ਸਾਲ ਬਾਅਦ ਪੰਜਾਬ ਮਾਰੂਥਲ ਬਣ ਜਾਏਗਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪਾਣੀ ਹੈ ਹੀ ਨਹੀਂ, ਜੇ ਪਾਣੀ ਹੁੰਦਾ ਤਾਂ ਅਸੀਂ ਹਰਿਆਣਾ ਨੂੰ ਦੇ ਦਿੰਦੇ। ਭਗਵੰਤ ਨੇ ਕਿਹਾ ਕਿ ਇਸ ਮੁੱਦੇ ‘ਤੇ ਆਮ ਆਦਮੀ ਪਾਰਟੀ ਦਾ ਸਟੈਂਡ ਹੈ ਕਿ ਪਾਰਟੀ ਪੰਜਾਬ ਦੇ ਨਾਲ ਹੈ।

Check Also

ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਦੀ ਮੁਅੱਤਲੀ ਕਾਂਗਰਸ ਵੱਲੋਂ ਰੱਦ

ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ …