ਦੱਸਿਆ – ਪੰਜਾਬ ‘ਚ ਵਿਗੜ ਸਕਦੀ ਹੈ ਅਮਨ ਕਾਨੂੰਨ ਦੀ ਸਥਿਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਭਾਵੇਂ ਕੇਂਦਰ ਸਰਕਾਰ ਨੂੰ ਐਸ ਵਾਈ ਐਲ ਮਾਮਲਾ ਹੱਲ ਕਰਨ ਲਈ 4 ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ, ਪਰ ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਿੱਠੀ ਨੂੰ ਭੇਜ ਕੇ ਚਿੰਤਾ ਪ੍ਰਗਟ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਿੰਕ ਨਹਿਰ ਦੀ ਉਸਾਰੀ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ ਅਤੇ ਇਹ ਮੁੱਦਾ ਬੇਹੱਦ ਸੰਵੇਦਨਸ਼ੀਲ ਹੈ। ਕੈਪਟਨ ਨੇ ਦੱਸਿਆ ਕਿ ਇਸ ਲਈ ਨਹਿਰ ਦੀ ਉਸਾਰੀ ਦੇ ਮੁੱਦੇ ‘ਤੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਦੋ ਸਫਿਆਂ ਦੀ ਚਿੱਠੀ ਵਿਚ ਜ਼ਿਕਰ ਕੀਤਾ ਕਿ ਜੇਕਰ ਪਾਣੀ ਦੇ ਪੱਧਰ ਨੂੰ ਡਿੱਗਣ ਤੋਂ ਨਾ ਰੋਕਿਆ ਗਿਆ ਤਾਂ ਅਗਲੇ 25 ਸਾਲਾਂ ਵਿਚ ਪੰਜਾਬ ਮਾਰੂਥਲ ਬਣ ਜਾਵੇਗਾ। ਇਸ ਦੇ ਚੱਲਦਿਆਂ ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ।
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …