Breaking News
Home / ਭਾਰਤ / ਦਿੱਲੀ ਦੀ ਵਿਧਾਇਕ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ‘ਚੋਂ ਦਿੱਤਾ ਅਸਤੀਫਾ

ਦਿੱਲੀ ਦੀ ਵਿਧਾਇਕ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ‘ਚੋਂ ਦਿੱਤਾ ਅਸਤੀਫਾ

ਕਿਹਾ – ਹੁਣ ਇਹ ‘ਖਾਸ ਆਦਮੀ ਪਾਰਟੀ’ ਹੋ ਗਈ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਚਾਂਦਨੀ ਚੌਕ (ਦਿੱਲੀ) ਤੋਂ ਵਿਧਾਇਕ ਅਲਕਾ ਲਾਂਬਾ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਅਲਕਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ 6 ਸਾਲਾਂ ਦੇ ਰਾਜਨੀਤਕ ਸਫਰ ਵਿਚ ਉਨ੍ਹਾਂ ਨੂੰ ਕਾਫੀ ਕੁਝ ਸਿੱਖਣ ਲਈ ਮਿਲਿਆ ਅਤੇ ਹੁਣ ਸਾਰਿਆਂ ਦਾ ਧੰਨਵਾਦ। ਧਿਆਨ ਰਹੇ ਕਿ ਅਲਕਾ ਲਾਂਬਾ ਦੀ ਪਿਛਲੇ ਸਾਲ ਤੋਂ ਹੀ ਪਾਰਟੀ ਨਾਲ ਨਰਾਜ਼ਗੀ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ‘ਖਾਸ ਆਦਮੀ ਪਾਰਟੀ’ ਬਣ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਲਕਾ ਲਾਂਬਾ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਮੰਨਿਆ ਜਾ ਰਿਹਾ ਹੈ ਕਿ ਹੁਣ ਜਲਦੀ ਹੀ ਉਹ ਕਾਂਗਰਸ ‘ਚ ਸ਼ਾਮਲ ਹੋ ਸਕਦੀ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …