Breaking News
Home / ਪੰਜਾਬ / ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦਾ ਦਿਹਾਂਤ

ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦਾ ਦਿਹਾਂਤ

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼
ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਉਹ ਪਿਛਲੇ ਦਿਨਾਂ ਤੋਂ ਬਿਮਾਰ ਚਲ ਰਹੇ ਸਨ। ਲਿਬੜਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਲਿਬੜਾ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਆਗੂ ਹਾਜ਼ਰ ਰਹੇ।
ਜ਼ਿਕਰਯੋਗ ਹੈ ਕਿ ਲਿਬੜਾ ਪਹਿਲੀ ਵਾਰ 1985 ਵਿਚ ਖੰਨਾ ਤੋਂ ਵਿਧਾਇਕ ਬਣੇ ਸਨ। ਇਸ ਤੋਂ ਬਾਅਦ ਉਹ 2004 ਵਿਚ ਅਕਾਲੀ ਦਲ ਦੀ ਟਿਕਟ ‘ਤੇ ਹਲਕਾ ਰੋਪੜ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅਤੇ ਫਿਰ ਉਨ੍ਹਾਂ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ। ਇਸਦੇ ਚੱਲਦਿਆਂ 2009 ਵਿਚ ਉਹ ਸ੍ਰੀ ਫਤਹਿਗੜ੍ਹ ਸਾਹਿਬ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਮੈਂਬਰ ਰਹੇ। ਇਸ ਤੋਂ ਪਹਿਲਾਂ ਸੁਖਦੇਵ ਸਿੰਘ ਲਿਬੜਾ ਇੱਕ ਵਾਰ ਰਾਜ ਸਭਾ ਮੈਂਬਰ ਵੀ ਰਹੇ। ਲਿਬੜਾ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਭਗਵੰਤ ਮਾਨ ਅਤੇ ਹੋਰ ਬਹੁਤ ਸਾਰੇ ਰਾਜਨੀਤਕ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …