23.8 C
Toronto
Tuesday, August 25, 2026
spot_img
Homeਪੰਜਾਬਪੰਜਾਬ 'ਚ ਨਸ਼ਿਆਂ ਨੂੰ ਰੋਕਣ ਲਈ ਇਕ ਹੋਰ ਉਪਰਾਲਾ

ਪੰਜਾਬ ‘ਚ ਨਸ਼ਿਆਂ ਨੂੰ ਰੋਕਣ ਲਈ ਇਕ ਹੋਰ ਉਪਰਾਲਾ

ਪੰਜਾਬ ‘ਚ ਨਸ਼ਿਆਂ ਨੂੰ ਰੋਕਣ ਲਈ ਇਕ ਹੋਰ ਉਪਰਾਲਾਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹਰ ਸ਼ੁੱਕਰਵਾਰ ਨੂੰ ਸਕੂਲਾਂ ‘ਚ ਲੱਗੇ ਕਲਾਸ : ਹਾਈਕੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਿਆਂ ਨੂੰ ਰੋਕਣ ਲਈ ਖਾਸ ਕਦਮ ਚੁੱਕਿਆ ਹੈ, ਜਿਸ ਮੁਤਾਬਕ ਸੂਬਾ ਸਰਕਾਰ ਨੇ ਸਕੂਲਾਂ ਦੇ ਸਿਲੇਬਸ ਵਿਚ ਨਸ਼ਿਆਂ ਸਬੰਧੀ ਚੈਪਟਰ ਜੋੜਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸੂਬਾ ਪੁਲਿਸ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦਿੱਤੀ ਗਈ ਹੈ। ਇਸ ‘ਤੇ ਅਦਾਲਤ ਨੇ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪ੍ਰਾਈਵੇਟ ਸਕੂਲਾਂ ਵਿਚ ਹਰੇਕ ਸ਼ੁੱਕਰਵਾਰ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਾਰੀਆਂ ਖੁਫੀਆ ਯੂਨਿਟਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਦਿਅਕ ਅਦਾਰਿਆਂ ਦੇ ਨੇੜਲੀਆਂ ਦੁਕਾਨਾਂ, ਖੋਖਿਆਂ ਅਤੇ ਚਾਹ ਦੀਆਂ ਦੁਕਾਨਾਂ ‘ਤੇ ਵੀ ਤਿੱਖੀ ਨਜ਼ਰ ਰੱਖਣ ਤਾਂ ਕਿ ਯਕੀਨੀ ਬਣਾਇਆ ਜਾ ਸਕੇ ਇਹ ਦੁਕਾਨਦਾਰ ਕਿਸੇ ਤਰ੍ਹਾਂ ਦੇ ਨਸ਼ੇ ਦੀ ਵਿਕਰੀ ਤਾਂ ਨਹੀਂ ਕਰਦੇ।

RELATED ARTICLES
POPULAR POSTS