ਸ਼ਰਧਾਲੂਆਂ ਨੂੰ ਸਮਾਗਮਾਂ ਸਬੰਧੀ ਹਰ ਗਤੀਵਿਧੀ ਬਾਰੇ ਮਿਲੇਗੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਲਾਂਚ ਕੀਤੇ। ਸੂਚਨਾ ਤਕਨਾਲੋਜੀ ਦੇ ਇਨਾਂ ਪਲੇਟਫਾਰਮਾਂ ਨੂੰ ਲਾਂਚ ਕਰਨ ਦਾ ਮਕਸਦ ਚੱਲ ਰਹੀਆਂ ਗਤੀਵਿਧੀਆਂ ਅਤੇ ਇਸ ਸਾਲ ਨਵੰਬਰ ਮਹੀਨੇ ਹੋਣ ਵਾਲੇ ਸਮਾਗਮਾਂ ਨਾਲ ਸਰਧਾਲੂਆਂ ਨੂੰ ਦਿਲ ਖਿੱਚਵੇਂ ਢੰਗ ਨਾਲ ਜੋੜਨਾ ਹੈ ਤਾਂ ਕਿ ਸ਼ਰਧਾਲੂਆਂ ਨੂੰ ਹਰ ਗਤੀਵਿਧੀ ਤੇ ਸਮਾਗਮ ਦੀ ਜਾਣਕਾਰੀ ਮਿਲਦੀ ਰਹੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਹ ਡਿਜੀਟਲ ਪਲੇਟਫਾਰਮ ਨਾ ਸਿਰਫ਼ ਮੁਲਕ ਵਿੱਚ ਸਗੋਂ ਪੂਰੇ ਵਿਸ਼ਵ ਵਿੱਚ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਨਾਲ ਜੋੜਣ ਵਿਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਉਦੇਸ਼ ਸਹਿਣਸ਼ੀਲਤਾ, ਸ਼ਾਂਤੀ ਅਤੇ ਕੁਦਰਤੀ ਵਸੀਲਿਆਂ ਦੀ ਸਾਂਭ-ਸੰਭਾਲ ਦੇ ਸਿਧਾਂਤ ‘ਤੇ ਆਧਾਰਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਨਾ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …