ਕਿਹਾ ਪੀੜਤਾਂ ਨੂੰ ਮੁਆਵਜ਼ਾ ਅਤੇ ਦੋਸ਼ੀਆਂ ਨੂੰ ਮਿਲੇਗੀ ਸਜ਼ਾ
ਬਟਾਲਾ/ਬਿਊਰੋ ਨਿਊਜ਼
ਲੰਘੇ ਬੁੱਧਵਾਰ ਨੂੰ ਬਟਾਲਾ ਦੀ ਇੱਕ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਕਾਰਨ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਪੁੱਛਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬਟਾਲਾ ਦੇ ਸਿਵਲ ਹਸਪਤਾਲ ‘ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ 2 – 2 ਲੱਖ ਰੁਪਏ ਸਹਾਇਤਾ ਵਜੋਂ ਦਿੱਤੇ ਜਾਣਗੇ ਅਤੇ ਇਸ ਹਾਦਸੇ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਬਣਦਾ ਲਾਭ ਜ਼ਰੂਰ ਮਿਲੇਗਾ। ਕੈਪਟਨ ਨੇ ਇਹ ਵੀ ਕਿਹਾ ਕਿ ਨੁਕਸਾਨੀਆਂ ਇਮਾਰਤਾਂ ਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ। ਇਸ ਮੌਕੇ ਕੈਪਟਨ ਦੇ ਨਾਲ ਸੁਨੀਲ ਜਾਖੜ, ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ ਤੇ ਹੋਰ ਕਈ ਕਾਂਗਰਸੀ ਆਗੂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਫੈਕਟਰੀ ਵਿਚ ਹੋਏ ਧਮਾਕੇ ਨਾਲ 24 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 27 ਜ਼ਖ਼ਮੀ ਹੋ ਗਏ ਸਨ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …