ਰਾਜਸਥਾਨ ਸਰਹੱਦ ‘ਤੇ ਵਾਧੂ ਫੌਜੀ ਕੀਤੇ ਗਏ ਤੈਨਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਖੁਫੀਆ ਏਜੰਸੀ ਨੇ ਜੰਮੂ ਅਤੇ ਰਾਜਸਥਾਨ ਸਰਹੱਦ ‘ਤੇ ਅੱਤਵਾਦੀ ਘੁਸਪੈਠ ਅਤੇ ਧਮਾਕਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ, ਆਈ.ਬੀ. ਦੇ ਦੋ ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਨੇ ਅੱਤਵਾਦੀ ਹਮਲਿਆਂ ਲਈ ਜੈਸ਼ਏਮੁਹੰਮਦ ਦੇ ਸਰਗਣਾ ਮਸੂਦ ਅਜ਼ਹਰ ਨੂੰ ਰਿਹਾਅ ਕਰ ਦਿੱਤਾ ਹੈ। ਨਾਲ ਹੀ ਪਾਕਿਸਤਾਨ ਨੇ ਜੰਮੂ ਅਤੇ ਰਾਜਸਥਾਨ ਸੈਕਟਰ ਵਿਚ ਆਪਣੇ ਵਾਧੂ ਫੌਜੀ ਵੀ ਤਾਇਨਾਤ ਕਰ ਦਿੱਤੇ ਹਨ।
ਇਸ ਦੇ ਚੱਲਦਿਆਂ ਭਾਰਤੀ ਫੌਜ ਨੇ ਦੇਸ਼ ਦੇ ਦੱਖਣੀ ਰਾਜਾਂ ਵਿਚ ਅੱਤਵਾਦੀ ਹਮਲੇ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਹੈ। ਦੱਖਣੀ ਕਮਾਨ ਦੇ ਕਮਾਂਡਿੰਗ ਅਫਸਰ ਲੈਫਟੀਨੈਂਟ ਜਨਰਲ ਐਸ.ਕੇ. ਸੈਣੀ ਨੇ ਦੱਸਿਆ ਕਿ ਸਾਨੂੰ ਅੱਤਵਾਦੀ ਹਮਲੇ ਸਬੰਧੀ ਜਾਣਕਾਰੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਗੁਜਰਾਤ ਨੇੜੇ ਸਮੁੰਦਰ ਵਿਚ ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੇ ਸਰ ਕਰੀਕ ਖੇਤਰ ਵਿਚ ਇਕ ਸ਼ੱਕੀ ਕਿਸ਼ਤੀ ਵੀ ਮਿਲੀ ਹੈ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …