Breaking News
Home / ਪੰਜਾਬ / ਪੰਜਾਬ, ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਭੂਚਾਲ ਦੇ ਝਟਕੇ

ਪੰਜਾਬ, ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਭੂਚਾਲ ਦੇ ਝਟਕੇ

ਕਿਸੇ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਖਬਰ ਨਹੀਂ
ਚੰਡੀਗੜ੍ਹ੍ਰ/ਬਿਊਰੋ ਨਿਊਜ਼
ਅੱਜ ਪੰਜਾਬ, ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 5. 0 ਮਾਪੀ ਗਈ ਅਤੇ ਇਹ ਝਟਕੇ 12 ਵੱਜ ਕੇ 10 ਮਿੰਟ ‘ਤੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਕਸ਼ਮੀਰ ਬਾਰਡਰ ਦੱਸਿਆ ਜਾ ਰਿਹਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਿਮਾਚਲ ਦੇ ਚੰਬਾ ਖੇਤਰ ਵਿਚ 24 ਘੰਟਿਆਂ ਵਿਚ ਤੀਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।

Check Also

ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ

ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …