ਐਸ.ਆਈ.ਟੀ. ਨੇ 7 ਕੇਸਾਂ ‘ਚ ਲੋਕਾਂ ਕੋਲੋਂ ਮੰਗਿਆ ਸਹਿਯੋਗ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਘਿਰੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਤਲੇਆਮ ਸਬੰਧੀ ਕੇਸਾਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੇ ਜਨਤਕ ਨੋਟਿਸ ਜਾਰੀ ਕਰਦਿਆਂ 1984 ਦੇ ਬੰਦ ਪਏ 7 ਕੇਸਾਂ ਦੀ ਦੁਬਾਰਾ ਜਾਂਚ ਲਈ ਲੋਕਾਂ ਕੋਲੋਂ ਸਹਿਯੋਗ ਮੰਗਿਆ ਹੈ। ਇਨ੍ਹਾਂ 7 ਕੇਸਾਂ ਵਿੱਚ ਕਮਲਨਾਥ ਦਾ ਉਹ ਕੇਸ ਵੀ ਸ਼ਾਮਲ ਹੈ, ਜੋ ਬੰਦ ਕਰ ਦਿੱਤਾ ਗਿਆ ਸੀ। ਇਸ ਸਬੰਧੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਪੀਲ ਕੀਤੀ ਕਿ ਜਿਸ ਨੇ ਵੀ 1984 ਦਾ ਕਤਲੇਆਮ ਵੇਖਿਆ ਉਹ ਸਾਰੇ ਸਾਹਮਣੇ ਆਉਣ, ਦਿੱਲੀ ਕਮੇਟੀ ਉਨ੍ਹਾਂ ਦੀ ਹਰ ਤਰ੍ਹਾਂ ਦੀ ਜ਼ਿੰਮੇਵਾਰੀ ਲਏਗੀ। ਮਨਜਿੰਦਰ ਸਿੰਘ ਸਿਰਸਾ ਨੇ ਕਮਲਨਾਥ ਕੋਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਵੀ ਮੰਗਿਆ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …