Breaking News
Home / ਪੰਜਾਬ / ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਦਾ ਕੇਸ ਦਰਜ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਦਾ ਕੇਸ ਦਰਜ

ਐਸ.ਜੀ.ਪੀ.ਸੀ. ਮੈਂਬਰ ਨੇ ਹੀ ਕਰਵਾਇਆ ਮਾਮਲਾ ਦਰਜ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਫਤਹਿਗੜ੍ਹ ਸਾਹਿਬ ਦੀ ਅਦਾਲਤ ਵਿਚ ਮਾਣਹਾਨੀ ਦਾ ਕੇਸ ਕੀਤਾ ਗਿਆ ਅਤੇ ਇਹ ਕੇਸ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਢੱਡਰੀਆਂ ਵਾਲੇ ਵੱਲੋਂ ਆਪਣੇ ਦੀਵਾਨ ਦੌਰਾਨ ਵੱਡੀ ਗਿਣਤੀ ਵਿੱਚ ਬੈਠੀ ਸੰਗਤ ਸਾਹਮਣੇ ਉਨ੍ਹਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਤੇ ਉਨ੍ਹਾਂ ਖਿਲਾਫ ਭੱਦੀਆਂ ਟਿੱਪਣੀਆਂ ਕੀਤੀਆ ਗਈਆਂ ਜੋ ਬਰਦਾਸ਼ਤ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਇੰਨੀ ਢੱਡਰੀਆਂ ਵਾਲੇ ਦੀ ਉਮਰ ਨਹੀਂ, ਜਿੰਨੀ ਦੇਰ ਦੇ ਉਨ੍ਹਾਂ ਦੇ ਪਿਤਾ ਪ੍ਰਚਾਰ ਕਰ ਰਹੇ ਹਨ। ਇਸ ਸਬੰਧੀ ਗੁਰਪ੍ਰੀਤ ਸਿੰਘ ਰੰਧਾਵਾ ਦੇ ਵਕੀਲ ਨੇ ਵੀ ਕਿਹਾ ਕਿ ਢੱਡਰੀਆਂ ਵਾਲੇ ਨੇ ਉਨ੍ਹਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਖਿਲਾਫ ਸੰਗਤ ਸਾਹਮਣੇ ਜੋ ਸ਼ਬਦ ਬੋਲੇ ਹਨ, ਉਸ ਨਾਲ ਬਾਬਾ ਹਰੀ ਸਿੰਘ ਰੰਧਾਵਾ ਦੇ ਸ਼ਰਧਾਲੂਆਂ ਨੂੰ ਠੇਸ ਪਹੁੰਚੀ ਹੈ।

Check Also

ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ

  ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …