ਲੁਧਿਆਣਾ/ਬਿਊਰੋ ਨਿਊਜ਼
ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਇਕ ਜ਼ਰੂਰੀ ਬੈਠਕ ਅੱਜ ਤਖਤ ਸਾਹਿਬ ਵਿਖੇ ਹੋਈ। ਇਸ ਬੈਠਕ ‘ਚ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਮੈਂਬਰਾਂ ਨੇ ਸਿਰਪਾਉ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗੌਹਰ ਪੰਥ ਰਤਨ ਗਿਆਨੀ ਸੰਤ ਸਿੰਘ ਮਸਕੀਨ ਨਾਲ ਕਾਫੀ ਸਮਾਂ ਵਿਚਰਦੇ ਰਹੇ ਹਨ ਅਤੇ ਇਹ ਉਨ੍ਹਾਂ ਦੇ ਪਿਆਰੇ ਸ਼ਾਗਿਰਦਾਂ ‘ਚੋਂ ਇਕ ਹਨ। ਜਥੇਦਾਰ ਰਣਜੀਤ ਸਿੰਘ ਗੌਹਰ ਦਾ ਸੰਬੰਧ ਲੁਧਿਆਣਾ ਜ਼ਿਲ੍ਹੇ ਨਾਲ ਹੈ।
Check Also
ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ …