ਸਿੱਧੂ ਨੇ ਮੀਡੀਆ ਕੋਲੋਂ ਫਿਰ ਬਣਾਈ ਰੱਖੀ ਦੂਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਚ ਵੱਖਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਜਿਸ ਤਹਿਤ ਉਨ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਕਰੀਬ 34 ਲੱਖ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਕਲਾਸ ਰੂਮ ਸਮੇਤ ਨਵੀਆਂ ਇਮਾਰਤਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਉੱਥੇ ਹੀ ਵਿਦਿਆਰਥਣਾਂ ਨੂੰ ਜ਼ਿੰਦਗੀ ਵਿਚ ਕਾਮਯਾਬੀ ਹਾਸਲ ਕਰਨ ਲਈ ਹਮੇਸ਼ਾ ਸਖ਼ਤ ਮਿਹਨਤ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਤਿੰਨ ਵਾਰ ਹਲਕੇ ਵਿੱਚ ਵਿਚਰ ਚੁੱਕੇ ਹਨ ਪਰ ਉਨ੍ਹਾਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਧਿਆਨ ਰਹੇ ਕਿ ਮੰਤਰਾਲਾ ਬਦਲੇ ਜਾਣ ਤੋਂ ਬਾਅਦ ਸਿੱਧੂ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਸੀ।