ਕੈਪਟਨ ਅਮਰਿੰਦਰ ਨੇ ਕਿਹਾ – ਅਫਸਰਾਂ ਨਾਲ ਬਦਸਲੂਕੀ ਬਰਦਾਸ਼ਤ ਨਹੀਂ ਕਰਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਖਿਲਾਫ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਹਾਰ ਦਾ ਮਾਮਲਾ ਦਰਜ ਕਰਨ ਕਰਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਦੇ ਡੀ.ਸੀ. ਨਾਲ ਬਦਸਲੂਕੀ ਦੀ ਵੀਡੀਓ ਵੇਖਣ ਤੋਂ ਬਾਅਦ ਉਨ੍ਹਾਂ ਨੇ ਹੀ ਬੈਂਸ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਕੈਪਟਨ ਨੇ ਕਿਹਾ ਕਿ ਉਹ ਡੀ.ਸੀ. ਦੇ ਨਾਲ ਖੜ੍ਹੇ ਹਨ ਤੇ ਆਪਣੇ ਅਫ਼ਸਰਾਂ ਨਾਲ ਬਦਸਲੂਕੀ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਉਧਰ ਦੂਜੇ ਪਾਸੇ ਬੈਂਸ ਨੇ ਇਲਜ਼ਾਮ ਲਾਇਆ ਹੈ ਕਿ ਇਹ ਐਫ.ਆਈ.ਆਰ. ਮੁੱਖ ਮੰਤਰੀ ਦੀ ਸਾਜਿਸ਼ ਦਾ ਨਤੀਜਾ ਹੈ। ਬੈਂਸ ਨੇ ਕਿਹਾ ਹੈ ਕਿ ਸਿਟੀ ਸੈਂਟਰ ਘੁਟਾਲੇ ਵਿੱਚ ਉਨ੍ਹਾਂ ਨੇ ਕੈਪਟਨ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਇਸ ਦਾ ਬਦਲਾ ਲੈਣ ਲਈ ਹੀ ਕੈਪਟਨ ਨੇ ਉਨ੍ਹਾਂ ਖਿਲਾਫ ਐਫ.ਆਈ.ਆਰ. ਦਰਜ ਕਰਵਾਈ ਗਈ ਹੈ। ਬੈਂਸ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀ ਧਮਕੀ ਤੋਂ ਡਰਦੇ ਨਹੀਂ ਅਤੇ ਕਦੇ ਵੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …